ਸਮੈਮ ਸਕੀਮ ਅਧੀਨ ਵੱਖ-ਵੱਖ ਖੇਤੀਬਾੜੀ ਮਸ਼ੀਨਰੀ ’ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਆਨਲਾਇਨ 20 ਜੁਲਾਈ 2023 ਤੱਕ ਬਿਨੈ ਪੱਤਰਾਂ ਦੀ ਮੰਗ - ਮੁੱਖ ਖੇਤੀਬਾੜੀ ਅਫਸਰ
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ
ਸਮੈਮ ਸਕੀਮ ਅਧੀਨ ਵੱਖ-ਵੱਖ ਖੇਤੀਬਾੜੀ ਮਸ਼ੀਨਰੀ ’ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਆਨਲਾਇਨ 20 ਜੁਲਾਈ 2023 ਤੱਕ ਬਿਨੈ ਪੱਤਰਾਂ ਦੀ ਮੰਗ - ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ 26 ਜੂਨ 2023--ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਰਾਜ ਵਿੱਚ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸਨ (ਸਮੈਮ) ਸਕੀਮ ਅਧੀਨ ਵੱਖ ਵੱਖ ਮਸ਼ੀਨਾਂ ਦੀ ਖਰੀਦ ’ਤੇ 40% ਅਤੇ 50% ਦਰ ਤੇ ਸਬਸਿਡੀ ਮੁਹੱਈਆਂ ਕਰਵਾਈ ਜਾ ਰਹੀ ਹੈ । ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੈਮ ਸਕੀਮ ਅਧੀਨ ਵਿਅਕਤੀਗਤ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਤੋਂ ਆਨਲਾਇਨ ਪੋਰਟਲ https://agrimachinerypb.com/ ਤੇ 20 ਜੁਲਾਈ 2023 ਤੱਕ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਸਕੀਮ ਅਧੀਨ ਬਿਨੈਕਾਰ ਪੈਡੀ ਟਰਾਂਸਪਲਾਂਟਰ, ਟਰੈਕਟਰ ਪੀ.ਟੀ.ਓ. ਆਪਰੇਟਿਡ ਬੰਡ ਫੋਰਮਰ, ਡੀ.ਐਸ. ਆਰ ਡਰਿਲ, ਆਇਲ ਮਿਲ, ਪਟੈਟੋ ਪਲਾਂਟਰ (ਆਟੋਮੇਟਿਕ ਅਤੇ ਸੈਮੀ ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਮਰੇਅਰ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਅਤੇ ਇਸ ਤੋਂ ਇਲਾਵਾ ਹੋਰ ਮਸ਼ੀਨਾ ਪੋਰਟਲ ਤੇ ਉਪਲੱਬਧ ਸੂਚੀ ਅਨੁਸਾਰ ਲਈ ਅਪਣੇ ਬਿਨੈ ਪੱਤਰ ਦੇ ਸਕਦੇ ਹਨ। ਉਨਾਂ ਦੱਸਿਆ ਕਿ ਸਬਸਿਡੀ ਦੀਆਂ ਦਰਾਂ ਜਨਰਲ ਵਰਗ ਲਈ 40%, ਸਪੈਸ਼ਲ ਕੰਪੋਨੈਂਟ ਲਈ 50% ਅਤੇ ਕਸਟਮ ਹਾਈਡ ਸੈਂਟਰਾਂ ਲਈ 40% ਹੋਣਗੀਆਂ । ਸਕੀਮ ਸਬੰਧੀ ਹੋਰ ਨਿਯਮ ਤੇ ਸ਼ਰਤਾਂ ਪੋਰਟਲ ’ਤੇ ਉਪਲਭਧ ਹਨ । ਡਾ. ਗਿੱਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਦੱਸਿਆ ਕਿ ਵੱਧ ਤੋ ਵੱਧ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਜਲਦ ਤੋ ਜਲਦ ਆਨਲਾਇਨ ਪੋਰਟਲ ਤੇ ਅਪਣੀਆਂ ਅਰਜੀਆਂ ਦੇਣ ਅਤੇ ਵਾਧੂ ਜਾਣਕਾਰੀ ਲਈ ਦਫਤਰ ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਅੰਮ੍ਰਿਤਸਰ ਜਾਂ ਖੇਤੀਬਾੜੀ ਬਲਾਕ ਦਫਤਰਾਂ ਨਾਲ ਰਾਬਤਾ ਕਰਨ ।
ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਦੀ ਅਗਵਾਹੀ ਹੇਠ ਇੰਜ: ਮਨਦੀਪ ਸਿੰਘ, ਸਹਾਇਕ ਖੇਤੀਬਾੜੀ ਇੰਜੀਨੀਅਰ ਨੇ ਦੱਸਿਆ ਕਿ ਅਰਜ਼ੀ ਭਰਨ ਸਮੇ ਕਿਸਾਨ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ, ਸਵੈ-ਘੋਸ਼ਣਾ ਪੱਤਰ ਅਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ (ਜੇਕਰ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ) ਆਦਿ ਹੋਣਾ ਲਾਜ਼ਮੀ ਹੈ। ਕਸਟਮ ਹਾਇਰਿੰਗ ਸੈਂਟਰਾਂ ਦੇ ਮੁੱਖੀ ਅਤੇ ਮੈਂਬਰਾਂ ਦੇ ਅਧਾਰ ਕਾਰਡ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਹੋਣਾ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਅਰਜੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਯੋਗ ਬਿਨੈਕਾਰਾਂ ਨੂੰ ਮਸ਼ੀਨਾਂ ਦੀ ਖਰੀਦ ਕਰਨ ਲਈ ਮੰਜੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਤੇ ਦੇ ਅੰਦਰ-ਅੰਦਰ ਵਿਭਾਗ ਵੱਲੋਂ ਪ੍ਰਵਾਨਤ ਅਤੇ ਪੋਰਟਲ ਵਿੱਚ ਦਰਜ਼ ਆਪਣੇ ਮਨਪਸੰਦ ਕਿਸੇ ਵੀ ਮਸ਼ੀਨਰੀ ਨਿਰਮਾਤਾ/ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਕਿਸੇ ਵੀ ਕਿਸਮ ਦੀ ਧੋਖਾਧੜੀ ਤੋਂ ਬਚਣ ਲਈ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ।
==----