ਦਫਤਰ ਸਿਵਲ ਸਰਜਨ ਫਾਜਿਲਕਾ ਵਿਖੇ ਪੀਸੀਪੀਐਨਡੀਟੀ ਐਡਵਾਈਜ਼ਰੀ ਕਮੇਟੀ ਦੀ ਕੀਤੀ ਮੀਟਿੰਗ
ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜ਼ਿਲਕਾ
ਦਫਤਰ ਸਿਵਲ ਸਰਜਨ ਫਾਜਿਲਕਾ ਵਿਖੇ ਪੀਸੀਪੀਐਨਡੀਟੀ ਐਡਵਾਈਜ਼ਰੀ ਕਮੇਟੀ ਦੀ ਕੀਤੀ ਮੀਟਿੰਗ
ਜਿਲ੍ਹੇ ਵਿੱਚ ਪੀ ਐਨ ਡੀ ਟੀ ਐਕਟ ਦੀਆਂ ਗਾਈਡਲਾਈਨਾਂ ਅਨੁਸਾਰ ਹੀ ਕੰਮ ਕੀਤਾ ਜਾਵੇ: ਡਾ ਲਹਿੰਬਰ ਰਾਮ
ਫਾਜਿਲਕਾ 16 ਜਨਵਰੀ
ਜਿਲ੍ਹਾ ਫਾਜਿਲਕਾ ਵਿੱਚ ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣਾ ਅਤੇ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਐਪ੍ਰੋਪ੍ਰਾਈਏਟ ਅਥਾਰਟੀ ਕਮ ਸਿਵਲ ਸਰਜਨ ਡਾ ਲਹਿੰਬਰ ਰਾਮ ਦੀ ਦੇਖ ਰੇਖ ਵਿੱਚ ਅਡਵਾਈਜ਼ਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਸਮੇਂ ਡਾ ਲਹਿੰਬਰ ਰਾਮ ਨੇ ਦੱਸਿਆ ਕਿ ਜਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਅਤੇ ਪੀ ਸੀ ਪੀ ਐਨ ਡੀ ਟੀ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਅੱਜ ਦੀ ਮੀਟਿੰਗ ਵਿੱਚ ਰੇਡੀਓਲੋਜਿਸਟਾਂ/ਹਸਪਤਾਲਾਂ ਦੇ ਮਾਲਕਾਂ ਵੱਲੋਂ ਕਲੀਨਿਕਾਂ/ਹਸਪਤਾਲਾਂ ਵਿੱਚ ਅਲਟ੍ਰਰਾਸਾਉਂਡ ਕਰਨ ਦੀ ਮੰਨਜੂਰੀ ਲੈਣਾ, ਰਜਿਸ਼ਟ੍ਰੇਸ਼ਨਾਂ ਰੱਦ ਕਰਨ, ਨਵੀਆਂ ਮਸ਼ੀਨਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ, ਅਲਟਰਾ ਸਾਊਂਡ ਸੈਂਟਰਾਂ ਦੀ ਨਿਰੰਤਰ ਇੰਸਪੈਕਸ਼ਨਾਂ ਕਰਨੀਆਂ, ਜਾਗਰੂਕਤਾ ਮੁਹਿੰਮਾਂ ਤੇਜ ਕਰਨ ਅਤੇ ਕਪੈਸਿਟੀ ਬਿੰਡਡਿੰਗ ਵਰਕਸ਼ਾਪ ਕਰਨ ਤੇ ਵਿਚਾਰ ਵਿਟਾਂਦਰਾ ਕੀਤਾ ਗਿਆ ਅਤੇ ਫੈਸਲੇ ਲਏ ਗਏ। ਉਹਨਾਂ ਦੱਸਿਆ ਕਿ ਪਿਛਲੇ ਕੁਝ ਸਾਲਾਂ ਵਿੱਚ ਜਿਲ੍ਹੇ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸਦਕਾ ਲਿੰਗ ਅਨੁਪਾਤ ਵਿੱਚ ਕਾਫ਼ੀ ਸੁਧਾਰ ਹੋਇਆ ਹੈ ਅਤੇ ਹੋਰ ਸੁਧਾਰ ਲਿਆਉਣ ਲਈ ਉਪਰਾਲੇ ਜਾਰੀ ਹਨ। ਉਹਨਾਂ ਦੱਸਿਆ ਕਿ ਸਾਲ 2023 ਨਾਲੋਂ 2024 ਵਿੱਚ ਜਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਸੁਧਾਰ ਹੋਇਆ ਹੈ। ਉਹਨਾਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿੱਚ ਸਾਲ 2023 ਵਿੱਚ 1000 ਲੜਕਿਆਂ ਪਿੱਛੇ 926 ਅਤੇ ਸਾਲ 2024 ਵਿੱਚ 952 ਕੁੜੀਆਂ ਪੈਦਾ ਹੋਈਆਂ ਹਨ।
ਉਹਨਾਂ ਹਦਾਇਤ ਕੀਤੀ ਕਿ ਜਿਲ੍ਹੇ ਵਿੱਚ ਐਕਟ ਦੀਆਂ ਗਾਈਡਲਾਈਨਾਂ ਅਨੁਸਾਰ ਹੀ ਕੰਮ ਕੀਤਾ ਜਾਵੇ, ਐਕਟ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਨੀਲੂ ਚੁੱਘ, ਡਾ ਰਿੰਕੂ ਚਾਵਲਾ, ਡਾ ਵੀਨੂ ਦਾਬੜਾ, ਸ੍ਰੀਮਤੀ ਸ਼ਿਖਾ ਢਲ ਏ.ਡੀ.ਏ., ਵਿਨੋਦ ਖੁਰਾਣਾ, ਕ੍ਰਿਸ਼ਨ ਕੁਮਾਰ ਹਾਜ਼ਰ ਸਨ।