ਵਿਧਾਇਕ ਫਾਜ਼ਿਲਕਾ ਨੇ ਜੋਰਾ ਸਿੰਘ ਮਾਨ ਮੁਹੱਲਾ ਫਾਜ਼ਿਲਕਾ ਵਿਖੇ ਪਹੁੰਚ ਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ


ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜਿਲਕਾ
ਵਿਧਾਇਕ ਫਾਜ਼ਿਲਕਾ ਨੇ ਜੋਰਾ ਸਿੰਘ ਮਾਨ ਮੁਹੱਲਾ ਫਾਜ਼ਿਲਕਾ ਵਿਖੇ ਪਹੁੰਚ ਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
ਮੁਸ਼ਕਲਾਂ ਦੇ ਹੱਲ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਸਖਤ ਨਿਰਦੇਸ਼
ਕਿਹਾ, ਹਲਕੇ ਦਾ ਕੋਈ ਵੀ ਮੁਹੱਲਾ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ
ਫਾਜਿਲਕਾ 13 ਅਪ੍ਰੈਲ 2024
ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਜੋਰਾ ਸਿੰਘ ਮਾਨ ਮੁਹੱਲਾ ਵਿਖੇ ਪਹੁੰਚ ਕੇ ਲੋਕਾਂ ਨੂੰ ਮਿਲੇ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਫੂਡ ਸਪਲਾਈ, ਨਗਰ ਕੌਂਸਲ, ਬਿਜਲੀ ਵਿਭਾਗ, ਪੁਲਿਸ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਾਜ਼ਰ ਸਨ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਕਰਨ ਦੇ ਆਦੇਸ਼ ਦਿੱਤੇ।
ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਜੇਕਰ ਲੋਕਾਂ ਨੂੰ ਕੋਈ ਵੀ ਕਿਸੇ ਤਰ੍ਹਾਂ ਦੀ ਸਮੱਸਿਆ ਆ ਰਹੀ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਤਾਂ ਜੋ ਉਨ੍ਹਾਂ ਦੀ ਹਰ ਮੁਸ਼ਕਲ ਦਾ ਹੱਲ ਕੀਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਇੱਕ ਅਧਿਕਾਰੀ ਤੈਨਾਤ ਕਰਦੇ ਹੋਏ ਲੋਕਾਂ ਨੂੰ ਕਿਹਾ ਕਿ ਮੁਹੱਲੇ ਵਾਸੀਆਂ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਇਸ ਅਧਿਕਾਰੀ ਨੂੰ ਦੱਸਣ ਤਾਂ ਜੋ ਉਹ ਉਨ੍ਹਾਂ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਵੇ ਤਾਂ ਸਮੱਸਿਆ ਦਾ ਹੱਲ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਿਰਤੋੜ ਯਤਨ ਰਹੀ ਹੈ ਤੇ ਇਸੇ ਤਹਿਤ ਹੀ ਅਨੇਕਾਂ ਹੀ ਵਿਕਾਸ ਕਾਰਜ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਮੁਹੱਲਾ ਵਾਸੀਆਂ ਨੂੰ ਕਿਹਾ ਕਿ ਜੇਕਰ ਕੋਈ ਵੀ ਵਿਕਾਸ ਕਾਰਜ ਉਨ੍ਹਾਂ ਦੇ ਮੁਹੱਲੇ ਵਿੱਚ ਅਧੂਰਾ ਹੈ ਤਾਂ ਉਹ ਉਨ੍ਹਾਂ ਨੂੰ ਦੱਸਣ ਤਾਂ ਜੋ ਉਸ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਈ ਵੀ ਮੁਹੱਲਾ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਸੀਵਰੇਜ, ਨਾਲੀਆਂ ਦੀ ਸਾਫ ਸਫਾਈ ਆਦਿ ਸਮੱਸਿਆਵਾਂ ਦੇ ਹੱਲ ਲਈ ਮੌਕੇ ਤੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਹੁਣ ਰੋਜ਼ਾਨਾ ਲੋਕਾਂ ਨੂੰ ਮਿਲ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਹੁੰਚ ਰਹੇ ਹਨ ਤੇ ਅਗਾਂਹ ਵੀ ਪਹੁੰਚਣਗੇ।