ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰ ਦਾ ਸਲਾਨਾ ਸੱਭਿਆਚਾਰਕ ਸਮਾਗਮ ਆਯੋਜਿਤ ਕਰਵਾਇਆ
ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰ ਦਾ ਸਲਾਨਾ ਸੱਭਿਆਚਾਰਕ ਸਮਾਗਮ ਆਯੋਜਿਤ ਕਰਵਾਇਆ
ਫਿਰੋਜ਼ਪੁਰ, 14 ਫ਼ਰਵਰੀ
ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਫ਼ਿਰੋਜ਼ਪੁਰ ਵਿਖੇ ਸਲਾਨਾ ਸੱਭਿਆਚਾਰਕ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਹ ਸਮਾਗਮ ਉਪ ਜ਼ਿਲ੍ਹਾ ਸਿੱਖਿਆ ਅਫਸਰ (ਐ. ਸਿ) ਕੋਮਲ ਅਰੋੜਾ ਅਤੇ ਸਕੂਲ ਇੰਚਾਰਜ ਸ੍ਰੀਮਤੀ ਨੀਤਿਮਾ ਸ਼ਰਮਾ ਦੀ ਅਗਵਾਈ ਹੇਠ ਵਿਦਿਅਕ ਸੈਸ਼ਨ 2024-25 ਦੌਰਾਨ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਗਿਆ। ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਲੋਕ ਗੀਤ, ਨਸ਼ੇ ਤੇ ਸਕਿਟਾਂ ਆਦਿ ਪੇਸ਼ ਕੀਤੇ ਗਏ। ਐਨਸੀਸੀ ਕੈਡਰ ਵੱਲੋਂ ਬਹੁਤ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ ਜਿਸ ਦੀ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ ਗਈ ਅਤੇ ਸਮਾਗਮ ਦੌਰਾਨ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਅਤੇ ਖੇਡਾਂ, ਐਨਸੀਸੀ ਅਤੇ ਸਲਾਨਾ ਰਿਜਲਟ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਸ਼੍ਰੀਮਤੀ ਹਰਲੀਨ ਕੌਰ ਨੇ ਨਿਭਾਈ। ਸ੍ਰੀਮਤੀ ਨੀਤਿਮਾ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਸਕੂਲ ਦੀ ਸਲਾਨਾ ਰਿਪੋਰਟ ਲੈਕਚਰਾਰ ਸੁਖਦੀਪ ਕੌਰ ਨੇ ਪੜੀ।
ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਇੱਕ ਨਿਸ਼ਾਨਾ ਮਿੱਥ ਕੇ ਉਸ ਦੀ ਪ੍ਰਾਪਤੀ ਲਈ ਸਖਤ ਮਿਹਨਤ ਕਰਨ ਦਾ ਸੰਦੇਸ਼ ਦਿੱਤਾ। ਅੰਤ ਵਿੱਚ ਵਿਦਿਆਰਥੀਆਂ ਵੱਲੋਂ ਲੋਕ ਨਾਚ ਭੰਗੜਾ ਪੇਸ਼ ਕੀਤਾ ਗਿਆ ਸਭ ਨੇ ਉਹਨਾਂ ਦੀ ਪ੍ਰਸੰਸਾ ਕੀਤੀ|
ਇਸ ਮੌਕੇ ਸ੍ਰੀ ਰਾਜ ਬਹਾਦਰ, ਲੈਕਚਰਾਰ ਇੰਦਰਪਾਲ ਸਿੰਘ, ਜਸਵਿੰਦਰ ਕੌਰ, ਚਰਨਜੀਤ ਵਾਲੀਆ, ਲੈਕਚਰਰ ਰਾਜਵਿੰਦਰ ਕੌਰ, ਸੁਨੀਤਾ ਰਾਣੀ, ਨਵਪ੍ਰੀਤ, ਮੋਨਿਕਾ ਗਰੋਵਰ, ਰਜੀਵ, ਦੀਪਕ ਹਾਂਡਾ, ਰਾਕੇਸ਼ ਗਰੋਵਰ ਅਤੇ ਸਮੂਹ ਸਟਾਫ ਹਾਜ਼ਰ ਸੀ।