ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਣ
ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਣ
ਨਸ਼ਿਆਂ ਖਿਲਾਫ਼ ਵਿਦਿਆਰਥੀਆਂ ਦੇ ਭਾਸ਼ਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ
ਫ਼ਿਰੋਜ਼ਪੁਰ, 2 ਅਪ੍ਰੈਲ :
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਦੇ ਖਿਲਾਫ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅੱਜ ਫ਼ਿਰੋਜ਼ਪੁਰ ਵਿਖੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ (ਆਈ.ਏ.ਐਸ.) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖੇ ਸਕੂਲ ਪੱਧਰ 'ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਾਰਵਾਈਆਂ ਗਈਆਂ।
ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ ਨੇ ਦੱਸਿਆ ਕਿ ਜ਼ਿਲ੍ਹਾ ਨੋਡਲ ਅਫ਼ਸਰ (ਸੈ.ਸਿੱ) ਅਸ਼ਵਿੰਦਰ ਸਿੰਘ ਅਤੇ ਪੁਲਿਸ ਥਾਣਾ ਸਦਰ ਇੰਸਪੈਕਟਰ ਸ਼੍ਰੀ ਤਰਸੇਮ ਸ਼ਰਮਾ ਦੀ ਅਗਵਾਈ ਵਿੱਚ ਅੱਜ ਦਾ ਇਹ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਗਤੀਵਿਧੀਆਂ ਜਿਵੇਂ ਕਿ ਭਾਸ਼ਣ ਮੁਕਾਬਲਿਆਂ ਅਤੇ ਕਵਿਤਾ ਗਾਇਨ ਮੁਕਾਬਲਿਆਂ ਵਿੱਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹੇ ਦੇ ਸਕੂਲਾਂ ਵਿੱਚ ਨਿਯਮਿਤ ਰੂਪ ਨਾਲ ਜਾਗਰੂਕਤਾ ਸੈਮੀਨਾਰ /ਪ੍ਰੋਗਰਾਮ ਆਯੋਜਿਤ ਕਰ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਇੰਸਪੈਕਟਰ ਸ੍ਰੀ ਤਰਸੇਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਜਾਗਰੂਕਤਾ ਸੰਦੇਸ਼ ਦਿੱਤਾ ਅਤੇ ਕਿਹਾ ਕਿ ਇਹ ਪ੍ਰਣ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹਰ ਰੋਜ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਕਰਵਾਇਆ ਜਾਵੇ ਤਾਂ ਜੋ ਨਸ਼ਾ ਮੁਕਤ ਸਮਾਜ ਸਿਰਜਿਆ ਜਾ ਸਕੇ।
ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਉਤਸ਼ਾਹਿਤ ਕੀਤਾ।
ਸਕੂਲ ਮੁਖੀ ਅਸ਼ਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰੋਜ਼ਾਨਾ ਇਸ ਮੁਹਿੰਮ ਤਹਿਤ ਵੱਖ-ਵੱਖ ਗਤੀਵਿਧੀਆਂ ਕਾਰਵਾਈਆਂ ਜਾ ਰਹੀਆਂ ਹਨ ਤਾਂ ਜੋ ਇਹ ਸਮਾਜ ਸੁਧਾਰ ਲਹਿਰ ਬਣ ਸਕੇ।