"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖ਼ੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਣ
"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖ਼ੇ ਵਿਦਿਆਰਥੀਆਂ ਨੂੰ ਕਰਵਾਇਆ ਪ੍ਰਣ
ਫਿਰੋਜ਼ਪੁਰ 22 ਮਾਰਚ () ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੁਨੀਲਾ ਅਰੋੜਾ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਸ ਸਤਿੰਦਰ ਸਿੰਘ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਸੈਕੰਡਰੀ ਸਿੱਖਿਆ ਸ.ਅਸ਼ਵਿੰਦਰ ਸਿੰਘ ਦੀ ਯੋਗ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਰੇ ਕੇ ਵਿਖ਼ੇ ਸਕੂਲ ਪੱਧਰ ਤੇ ਗਤੀਵਿਧੀਆਂ ਕਾਰਵਾਈਆਂ ਗਈਆਂ।
ਸਕੂਲ ਮੁਖੀ ਅਸ਼ਵਿੰਦਰ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਨਸ਼ਿਆਂ ਤੋਂ ਦੂਰ ਰਹਿ ਕੇ ਚੰਗਾ ਜੀਵਨ ਜਿਉਣ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਜਾਗਰੂਕ ਕਰਨ ਦਾ ਪ੍ਰਣ ਲਿਆ| ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਸਲੋਗਨ, ਪੇਂਟਿੰਗ ਮੁਕਾਬਲੇ ਵਿੱਚ ਭਾਗ ਲਿਆ । ਇਸ ਮੌਕੇ ਬੋਲਦਿਆਂ ਸਕੂਲ ਮੁੱਖੀ ਅਸ਼ਵਿੰਦਰ ਸਿੰਘ ਨੇ ਦੱਸਿਆ ਕਿ ਇਹ ਪ੍ਰਣ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹਰ ਰੋਜ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਕਰਵਾਇਆ ਜਾਵੇਗਾ ਤਾਂ ਜੋ ਨਸ਼ਾ ਮੁਕਤ ਸਮਾਜ ਸਿਰਜਿਆ ਜਾ ਸਕੇ । ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰੋਜ਼ਾਨਾ ਇਸ ਮੁਹਿੰਮ ਤਹਿਤ ਵੱਖ ਵੱਖ ਗਤੀਵਿਧੀਆਂ ਕਾਰਵਾਈਆਂ ਜਾ ਰਹੀਆਂ ਹਨ ਤਾਂ ਜੋ ਇਹ ਸਮਾਜਿਕ ਸੁਧਾਰ ਲਹਿਰ ਬਣ ਸਕੇ ।