ਸਰਕਾਰੀ ਸਕੂਲਾਂ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਸਰਕਾਰੀ ਸਕੂਲਾਂ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਫ਼ਿਰੋਜ਼ਪੁਰ, 22 ਮਾਰਚ 2025:
ਸਰਕਾਰੀ ਹਾਈ ਸਕੂਲ ਤੁੰਬੜਭੰਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖੋ ਕੇ ਬਹਿਰਾਮ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰ (ਸਕੈਂਡਰੀ ਸਿੱਖਿਆ) ਮੁਨੀਆ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ੇ ਦੇ ਮੁਕੰਮਲ ਖਾਤਮੇ ਦੇ ਮੰਤਵ ਨਾਲ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਦੇ ਨਸ਼ਿਆਂ ਦੇ ਵਿਰੁੱਧ ਵਿਦਿਆਰਥੀਆਂ ਨੂੰ ਚੇਤੰਨ ਕਰਨ ਲਈ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਨ੍ਹਾਂ ਪੋਸਟਰ ਮੇਕਿੰਗ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਸ ਤੋਂ ਇਲਾਵਾ ਹੋਰਨਾਂ ਵਿਦਿਆਰਥੀਆਂ ਦੇ ਪੋਸਟਰ ਵੀ ਸ਼ਲਾਘਾਯੋਗ ਰਹੇ।
**