ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਯੁਵਕਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਯੁਵਕਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਫ਼ਿਰੋਜ਼ਪੁਰ 16 ਅਕਤੂਬਰ 2024....
ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਦੀ ਸੀ.ਆਰ.ਪੀ.ਐਫ਼., ਬੀ.ਐਸ.ਐਫ., ਸੀ.ਏ.ਪੀ.ਐਫ ਅਤੇ ਪੰਜਾਬ ਪੁਲਿਸ ਫੋਰਸ ਆਦਿ ਵਿੱਚ ਭਰਤੀ ਹੋਣ ਲਈ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਬਿਲਕੁਲ ਮੁਫਤ ਸ਼ੁਰੂ ਹੋ ਗਈ ਹੈ। ਜਿਹੜੇ ਯੁਵਕ ਇਨ੍ਹਾਂ ਫੋਰਸਾਂ ਵਿੱਚ ਭਰਤੀ ਹੋਣ ਲਈ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਯੁਵਕ ਸਵੇਰੇ 9:00 ਵਜੇ ਤੋਂ 11:30 ਵਜੇ ਤੱਕ (ਸੋਮਵਾਰ ਤੋਂ ਸ਼ੁੱਕਰਵਾਰ ਤੱਕ) ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਲੋੜੀਂਦੇ ਦਸਤਾਵੇਜ਼ ਲੈ ਕੇ ਕੈਂਪ ਵਿਖੇ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਇਹ ਜਾਣਕਾਰੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਗੁਰਦਰਸ਼ਨ ਸਿੰਘ ਨੇ ਦਿੱਤੀ।
ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨ ਲਾਈਨ ਰਜਿਸਟਰੇਸ਼ਨ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਜੋ ਯੁਵਕ ਬਾਰਵੀਂ ਪਾਸ ਹਨ ਉਹ ਬਾਰਵੀਂ ਸਰਟੀਫਿਕੇਟ ਦੀ ਫੋਟੋ ਸਟੇਟਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਯੁਵਕ ਦੀ ਛਾਤੀ ਬਿਨਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ, ਪੈਰਾ ਮਿਲਟਰੀ ਫੋਰਸਾਂ/ਪੰਜਾਬ ਪੁਲਿਸ ਲਈ ਛਾਤੀ ਬਿਨਾਂ ਫੁਲਾ ਕੇ 80 ਸੈਂਟੀਮੀਟਰ ਤੇ ਫੁਲਾ ਕੇ 85 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ।
ਇਸ ਤੋਂ ਇਲਾਵਾ ਯੁਵਕਾਂ ਨੂੰ ਸਰਕਾਰ ਵੱਲੋਂ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 88728-02046 , 78891-75575 ਅਤੇ 78888-48823 ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।