ਸਵੈ ਸਹਾਇਤਾ ਸਮੂਹਾਂ ਦਾ ਡਾਟਾ ਕੇਂਦਰੀ ਪੋਰਟਲ ਉੱਪਰ ਆਨਲਾਈਨ ਕਰਨ ਦਾ ਕੰਮ ਤੇਜ਼ੀ ਨਾਲ ਜਾਰੀ: ਵਧੀਕ ਡਿਪਟੀ ਕਮਿਸ਼ਨਰ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ,ਕਪੂਰਥਲਾ
ਸਵੈ ਸਹਾਇਤਾ ਸਮੂਹਾਂ ਦਾ ਡਾਟਾ ਕੇਂਦਰੀ ਪੋਰਟਲ ਉੱਪਰ ਆਨਲਾਈਨ ਕਰਨ ਦਾ ਕੰਮ ਤੇਜ਼ੀ ਨਾਲ ਜਾਰੀ: ਵਧੀਕ ਡਿਪਟੀ ਕਮਿਸ਼ਨਰ
ਔਰਤਾਂ ਨੂੰ ਆਜੀਵਿਕਾ ਮਿਸ਼ਨ ਨਾਲ ਜੁੜ ਕੇ ਵਿੱਤੀ ਤੌਰ ’ਤੇ ਸਮਰੱਥ ਹੋਣ ਦਾ ਸੱਦਾ
ਕਪੂਰਥਲ਼ਾ, 6 ਸਤੰਬਰ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਨਯਨ ਜੱਸਲ ਨੇ ਪੇਂਡੂ ਖੇਤਰ ਦੀਆਂ ਔਰਤਾਂ ਨੂੰ ਆਜੀਵਿਕਾ ਮਿਸ਼ਨ ਨਾਲ ਜੁੜ ਕੇ ਸਵੈ ਸਹਾਇਤਾ ਸਮੂਹਾਂ ਰਾਹੀਂ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਇਸ ਮਿਸ਼ਨ ਤਹਿਤ ਔਰਤਾਂ 30 ਹਜ਼ਾਰ ਤੋਂ 50 ਹਜ਼ਾਰ ਰੁਪਏ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦੀਆਂ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਵਿਚ ਹੁਣ ਤੱਕ 973 ਸਵੈ ਸਹਾਇਤਾ ਸਮੂਹ ਬਣਾਏ ਜਾ ਚੁੱਕੇ ਹਨ, ਜਿਨ੍ਹਾਂ ਨੂੰ ਸਰਕਾਰ ਵਲੋਂ ਡੇਢ ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪ੍ਰਤੀ ਗਰੁੱਪ ਰਿਵਾਲਵਿੰਗ ਫੰਡ ਰਾਹੀਂ 30 ਹਜ਼ਾਰ ਰੁਪਏ ਅਤੇ ਕਮਿਊਨਿਟੀ ਇਨਵੈਸਟਮੈਂਟ ਫੰਡ ਰਾਹੀਂ 50 ਹਜ਼ਾਰ ਰੁਪਏ ਗਰੁੱਪਾਂ ਨੂੰ ਦਿੱਤੇ ਜਾਂਦੇ ਹਨ, ਜਿਸ ਨਾਲ ਔਰਤਾਂ ਆਪਣਾ ਕਾਰੋਬਾਰ ਸ਼ੁਰੂ ਕਰਕੇ ਵਿੱਤੀ ਤੌਰ ’ਤੇ ਸਮਰੱਥ ਹੋ ਸਕਦੀਆਂ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਪੇਂਡੂ ਵਿਕਾਸ ਮੰਤਰਾਲੇ ਦੇ ਝਾਰਖੰਡ ਤੋਂ ਆਈ ਦੋ ਮੈਂਬਰੀ ਟੀਮ ਵਲੋਂ ਜ਼ਿਲ੍ਹੇ ਦੇ ਬਲਾਕਾਂ ਢਿਲਵਾਂ,ਕਪੂਰਥਲਾ,ਸੁਲਤਾਨਪੁਰ ਲੋਧੀ ਅਤੇ ਫਗਵਾੜਾ ਦੇ ਸਵੈ ਸਹਾਇਤਾ ਸਮੂਹਾਂ ਦਾ ਸਾਰਾ ਡਾਟਾ ਭਾਰਤ ਸਰਕਾਰ ਵਲੋਂ ਬਣਾਈ ਗਈ ਮੁਬਾਇਲ ਐਪਲੀਕੇਸ਼ਨ ਉੱਪਰ ਆਨਲਾਈਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਵੈ ਸਹਾਇਤਾ ਸਮੂਹ ਬਣਾ ਕੇ ਆਜੀਵਿਕਾ ਮਿਸ਼ਨ ਤਹਿਤ ਲਾਭ ਪ੍ਰਾਪਤ ਕਰਨ ਲਈ ਬੀ.ਡੀ.ਪੀ.ਓ. ਦਫਤਰ ਜਾਂ ਉਨ੍ਹਾਂ ਦੇ ਦਫ਼ਤਰ ਨਾਲ ਸਿੱਧਾ ਸੰਪਰਕ ਵੀ ਕੀਤਾ ਜਾ ਸਕਦਾ ਹੈ।
ਕੈਪਸ਼ਨ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ.ਨਯਨ ਆਜੀਵਿਕਾ ਮਿਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ।