ਪਿੰਡ ਹੈਬਤਪਿੰਡੀ ਵਿਖੇ ਕਰਵਾਏ ਜਾ ਰਹੇ ਕਿ੍ਰਕਟ ਟੂਰਨਾਮੈਂਟ ਵਿੱਚ ਕੈਬਨਿਟ ਮੰਤਰੀ ਪੰਜਾਬ ਨੇ ਪਹੁੰਚ ਖਿਡਾਰੀਆਂ ਦਾ ਵਧਾਇਆ ਹੌਸਲਾ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਪਠਾਨਕੋਟ
ਪ੍ਰੈਸ ਨੋਟ 3
---- ਪਿੰਡ ਹੈਬਤਪਿੰਡੀ ਵਿਖੇ ਕਰਵਾਏ ਜਾ ਰਹੇ ਕਿ੍ਰਕਟ ਟੂਰਨਾਮੈਂਟ ਵਿੱਚ ਕੈਬਨਿਟ ਮੰਤਰੀ ਪੰਜਾਬ ਨੇ ਪਹੁੰਚ ਖਿਡਾਰੀਆਂ ਦਾ ਵਧਾਇਆ ਹੌਸਲਾ
ਪਠਾਨਕੋਟ, 15 ਫ਼ਰਵਰੀ: ਖੇਡਾਂ ਸਾਡੀ ਜਿੰਦਗੀ ਨੂੰ ਅਨੁਸਾਸਨ ਵਿੱਚ ਬੰਨਦੀਆਂ ਹਨ ਅਤੇ ਵਿਅਕਤੀ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਕਰਦੀਆਂ ਹਨ, ਅੱਜ ਪਿੰਡ ਹੈਬਤਪਿੰਡੀ ਅੰਦਰ ਨੋਜਵਾਨਾਂ ਵੱਲੋਂ ਖੇਡਾਂ ਦੇ ਖੇਤਰ ਅੰਦਰ ਪਹਿਲਕਦਮੀ ਕੀਤੀ ਹੈ ਇਸ ਲਈ ਪਿੰਡ ਦੇ ਨੋਜਵਾਨ ਵਧਾਈ ਦੇ ਪਾਤਰ ਹਨ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਪਿੰਡ ਹੈਬਤਪਿੰਡੀ ਅੰਦਰ ਮਹਾਰਾਣਾ ਪ੍ਰਤਾਪ ਕਲੱਬ ਵੱਲੋਂ ਕਰਵਾਏ ਜਾ ਰਹੇ ਪਹਿਲੇ ਕਿ੍ਰਕਟ ਟੂਰਨਾਮੈਂਟ ਦੇ ਅੰਤਿਮ ਦਿਨ ਪਹੁੰਚ ਕੇ ਖਿਡਾਰੀਆਂ ਦੀ ਹੋਸਲਾ ਅਫਜਾਈ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਉਨ੍ਹਾਂ ਦੇ ਨਾਲ ਸ੍ਰੀ ਨਰੇਸ ਸੈਣੀ ਬੀ.ਸੀ. ਵਿੰਗ ਦੇ ਜਿਲ੍ਹਾ ਪ੍ਰਧਾਨ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਦੇ ਕਾਰਜਕਰਤਾ ਹਾਜਰ ਸਨ। ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਰਿਬਨ ਕੱਟ ਕੇ ਫਾਈਨਲ ਮੈਂਚ ਦਾ ਸੁਭਾਅਰੰਭ ਕੀਤਾ ਅਤੇ ਖਿਡਾਰੀਆਂ ਨਾਲ ਵੀ ਮਿਲੇ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਖੇਡਾਂ ਨੂੰ ਪ੍ਰੋਤਸਾਹਿਤ ਕਰਨ ਲਈ ਵੱਡੀਆਂ ਮੱਲਾਂ ਮਾਰੀਆਂ ਹਨ ਅਤੇ ਅੱਜ ਉਨ੍ਹਾਂ ਨੂੰ ਪਿੰਡ ਹੈਬਤਪਿੰਡੀ ਅੰਦਰ ਆਉਂਣ ਦਾ ਮੋਕਾ ਮਿਲਿਆ। ਉਨ੍ਹਾਂ ਕਿਹਾ ਕਿ ਇੱਥੋਂ ਦੇ ਨੋਜਵਾਨਾਂ ਵੱਲੋਂ ਹੋਰਨਾਂ ਨੋਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਲਈ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ ਇਸ ਦੇ ਨਾਲ ਹੋਰ ਵੀ ਨੋਜਵਾਨ ਪ੍ਰੇਰਿਤ ਹੋਣਗੇ।
ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ, ਪਿੰਡਾਂ ਅੰਦਰ ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਬੱਚਿਆਂ ਦੇ ਲਈ ਖੇਡਾਂ ਦੇ ਮੈਦਾਨ ਵੀ ਤਿਆਰ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੋਜੂਦਾ ਸਮੇਂ ਅੰਦਰ ਜਿਲ੍ਹਾ ਪਠਾਨਕੋਟ ਦੇ ਦਰਜਨਾਂ ਪਿੰਡਾਂ ਅੰਦਰ ਵਧੀਆਂ ਆਧੁਨਿਕ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਉਪਨ ਜਿੱਮ ਵੀ ਬਣਾਏ ਗਏ ਹਨ।
ਇਸ ਮੋਕੇ ਤੇ ਮਹਾਰਾਣਾ ਪ੍ਰਤਾਪ ਕਲੱਬ ਹੈਬਤਪਿੰਡੀ ਵੱਲੋਂ ਮੁੱਖ ਮਹਿਮਾਨ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੂੰ ਯਾਦਗਾਰ ਚਿੰਨ੍ਹ ਭੇਂਟ ਕਰਕੇ ਸਨਮਾਨਤ ਕੀਤਾ ਗਿਆ।