ਫੂੱਲ ਡ੍ਰੈਸ ਰਿਹਰਸਲ ਦੋਰਾਨ ਮਾਨਯੋਗ ਡਿਪਟੀ ਕਮਿਸਨਰ ਪਠਾਨਕੋਟ ਨੇ ਆਜ਼ਾਦੀ ਦਿਵਸ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ ----ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਫੁਲ ਡਰੈਸ ਰਿਹਰਸਲ ਦੌਰਾਨ ਅਧਿਕਾਰੀਆਂ ਨੂੰ ਜਾਰੀ ਕੀਤੀਆਂ ਹਦਾਇਤਾਂ
ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਨਿਗਰਾਨੀ ਵਿੱਚ ਅੱਜ ਮਲਟੀਪਰਪਜ ਖੇਡ ਸਟੇਡੀਅਮ ਪਠਾਨਕੋਟ ਵਿਖੇ ਫੁੱਲ ਡ੍ਰੈਸ ਰਿਹਰਸਲ ਕਰਵਾਈ ਗਈ। ਮਾਨਯੋਗ ਡਿਪਟੀ ਕਮਿਸਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਅਤੇ ਰਾਸਟਰੀ ਤਿਰੰਗਾਂ ਲਹਿਰਾਇਆ ਗਿਆ ਅਤੇ ਪ੍ਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ , ਮਹਿਲਾ ਪੁਲਿਸ, ਵੱਖ ਵੱਖ ਸਕੂਲਾਂ ਦੀਆਂ ਐਨ.ਸੀ.ਸੀ. ਅਤੇ ਨਾੱਨ ਐਨ.ਸੀ.ਸੀ. ਟੂਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ।
- ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਸੁਤੰਤਰਤਾ ਦਿਹਾੜੇ ‘ਤੇ ਮੁੱਖ ਮਹਿਮਾਨ ਵੱਜੋਂ ਸ੍ਰੀ ਬ੍ਰਮ ਸੰਕਰ ਜਿੰਪਾ ਕੈਬਨਿਟ ਮੰਤਰੀ ਪੰਜਾਬ ਮਾਲ, ਮੂੜ ਵਸੇਬਾਂ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਪੰਜਾਬ ਜੀ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ । ਡਿਪਟੀ ਕਮਿਸ਼ਨਰ ਨੇ ਚੱਲ ਰਹੇ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਸਕੂਲੀ ਵਿਦਿਆਰਥੀਆਂ ਦੇ ਸ਼ਾਨਦਾਰ ਸੱਭਿਆਚਾਰਕ ਪ੍ਰਦਰਸ਼ਨ ਦੀ ਤਾਰੀਫ਼ ਕੀਤੀ। ਉਨ੍ਹਾਂ ਇਸ ਦੌਰਾਨ ਸਾਰੇ ਵਿਭਾਗਾਂ ਦੇ ਮੁੱਖੀਆ ਨੂੰ ਸੌਂਪੀ ਗਈ ਜਿੰਮੇਵਾਰੀ ਗੰਭੀਰਤਾ ਤੇ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸਮਾਰੋਹ ਦੋਰਾਨ ਜਿੱਥੇ ਮੁੱਖ ਮਹਿਮਾਨ ਵੱਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਿਕ ਮੈਂਬਰਾਂ ਦਾ ਸਨਮਾਨ ਕੀਤਾ ਜਾਵੇਗਾ, ਉੱਥੇ ਵੱਖ-ਵੱਖ ਹਲਕਿਆਂ ਵਿੱਚ ਵਿਲੱਖਣ ਸੇਵਾਵਾਂ ਦੇਣ ਵਾਲਿਆਂ ਦਾ ਵੀ ਸਨਮਾਨ ਹੋਵੇਗਾ।
ਫੂੱਲ ਡ੍ਰੈਸ ਰਿਹਰਸਲ ਦੌਰਾਨ ਵੱਖ ਵੱਖ ਸਕੂਲਾਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਹਾਦੁਰ ਸਿੰਘ (ਪੀ.ਪੀ.ਐਸ. ਕਮਾਂਡੇਂਟ) ਆਈ.ਆਰ.ਬੀ. ਸਾਹਪੁਰਕੰਡੀ, ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ) , ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਪਠਾਨਕੋਟ, ਅਭਿਸੇਕ ਸਰਮਾ ਸਹਾਇਕ ਕਮਿਸਨਰ ਜਰਨਲ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।