ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 17 ਅਪ੍ਰੈਲ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਦਫਤਰ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 17 ਅਪ੍ਰੈਲ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਪ੍ਰੈਲ:
ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 17-04-2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76 ਵਿਖੇ ਕੀਤਾ ਜਾ ਰਿਹਾ ਹੈ। ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਸ਼ਾਮ 1 ਵਜੇ ਤੱਕ ਹੋਵੇਗਾ।
ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਵਿੱਚ ਮਿਤੀ 17-04-2025 (ਵੀਰਵਾਰ) ਨੂੰ ਪਲੇਸਮੈਂਟ ਕੈਂਪ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਐਕਸਿਸ ਬੈਂਕ, ਡੀ-ਮਾਰਟ, ਰੀਗਲ ਕਿਚਨ ਫੂਡ ਪ੍ਰਾਈਵੇਟ ਲਿਮਟਿਡ, ਏਰੀਅਲ ਟੈਲੀਕਾਮ ਸੇਵਾਵਾਂ, ਭਾਰਤ ਪੇ (Axis Bank, D-Mart, Regal Kitchen Food Private Limited, Ariel telecom services, Bharatpe) ਵੱਲੋਂ ਸੀ ਆਰ ਓ, ਟੈਲੀਕਾਲਰ, ਸੇਲਜ਼ ਅਫਸਰ, ਪਿੱਕਰ ਅਤੇ ਪੈਕਰ, ਕੈਸ਼ੀਅਰ, ਖਰੀਦ ਗ੍ਰਾਫਿਕ ਡਿਜ਼ਾਈਨਰ, ਰਿਸੈਪਸ਼ਨਿਸਟ ਅਤੇ ਡੇਟਾ ਐਂਟਰੀ ਓਪਰੇਟਰ (CRO, Telecaller, Sales Officer, Picker and Packer, Cashier, Purchase graphic designer, Receptionist and Data Entry Operator) ਦੀਆਂ ਆਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਅਨੁਸਾਰ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜਿਲ੍ਹਾ ਮੋਹਾਲੀ ਹੋਵੇਗਾ।
ਉਨ੍ਹਾਂ ਦੱਸਿਆ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 30 ਸਾਲ ਤੱਕ ਹੋਵੇਗੀ ਅਤੇ ਯੋਗਤਾ 12ਵੀ ਅਤੇ ਗਰੈਜੂਏਸ਼ਨ ਪਾਸ ਲੋੜੀਂਦੀ ਹੈ। ਇਨ੍ਹਾਂ ਆਸਾਮੀਆਂ ਲਈ ਪ੍ਰਾਰਥੀ https://forms.gle/YJT3mE3E4iKxJNEV8 ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ, Resume ਅਤੇ ਪੈਨਕਾਰਡ ਨਾਲ ਲੈ ਕੇ ਆਉਣ ਤਾਂ ਕਿ ਪ੍ਰਾਰਥੀਆ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਪ੍ਰਾਰਥੀ ਅਪਣੀ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।