ਪਲੇਸਮੈਂਟ ਕੈਂਪ ਵਿੱਚ 23 ਉਮੀਦਵਾਰਾਂ ਨੇ ਲਿਆ ਭਾਗ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸ਼ਹੀਦ ਭਗਤ ਸਿੰਘ ਨਗਰ
ਪਲੇਸਮੈਂਟ ਕੈਂਪ ਵਿੱਚ 23 ਉਮੀਦਵਾਰਾਂ ਨੇ ਲਿਆ ਭਾਗ
ਨਵਾਂਸ਼ਹਿਰ, 30 ਅਗਸਤ 2024:-
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤਪਾਲ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮਹੁੱਈਆ ਕਰਵਾਉਣ ਲਈ ਬਿਊਰੋ ਵਿੱਚ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸੰਦੀਪ ਕੁਮਾਰ ਵੱਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਏਜਾਈਅਲ ਹਰਬਲ ਅਤੇ ਐਲ.ਆਈ.ਸੀ ਦੇ ਨੁਮਾਇੰਦਿਆਂ ਵਲੋਂ ਮਾਰਕਿਟਿੰਗ ਐਗਜੀਕਿਊਟਿਵ ਅਤੇ ਮਹਿਲਾ ਕਰੀਅਰ ਏਜੰਟ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਦੌਰਾਨ 23 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਜਿਸ ਵਿੱਚੋਂ ਨਿਯੋਜਕਾਂ ਵੱਲੋਂ 15 ਉਮੀਦਵਾਰਾਂ ਨੂੰ ਉਕਤ ਅਸਾਮੀਆਂ ਲਈ ਸ਼ਾਰਟਲਿਸਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਲਈ ਹਫ਼ਤੇ ਵਿੱਚ ਦੋ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਚਾਹਵਾਨ ਬੇਰੋਜ਼ਗਾਰ ਉਮੀਦਵਾਰ ਆਪਣੇ ਦਸਤਾਵੇਜ਼ ਲੈ ਕੇ ਜਿਲ੍ਹਾ ਰੋਜ਼ਗਾਰ ਬਿਊਰੋ, ਤੀਜੀ ਮੰਜ਼ਿਲ, ਡੀ.ਸੀ. ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਹਾਜ਼ਰ ਹੋ ਸਕਦੇ ਹਨ।