ਰਾਜ ਪੱਧਰੀ ਸਮਾਗਮ ਦੇ ਤੌਰ 'ਤੇ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ - ਅੰਕੁਰਜੀਤ ਸਿੰਘ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸ਼ਹੀਦ ਭਗਤ ਸਿੰਘ ਨਗਰ
ਰਾਜ ਪੱਧਰੀ ਸਮਾਗਮ ਦੇ ਤੌਰ 'ਤੇ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ - ਅੰਕੁਰਜੀਤ ਸਿੰਘ
-ਡਿਪਟੀ ਕਮਿਸ਼ਨਰ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਨਵਾਂਸ਼ਹਿਰ, 12 ਮਾਰਚ :
ਪੰਜਾਬ ਸਰਕਾਰ ਵੱਲੋਂ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਖਟਕੜ ਕਲਾਂ ਵਿਖੇ ਰਾਜ ਪਧਰੀ ਸਮਾਗਮ ਦੇ ਤੌਰ 'ਤੇ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਵੱਖ-ਵੱਖ ਅਧਿਕਾਰੀਆਂ ਨੂੰ ਡਿਊਟੀਆਂ ਸੌਂਪਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਹੁਣ ਤੋਂ ਹੀ ਸਮਾਗਮ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣ।
ਇਸ ਦੌਰਾਨ ਉਨ੍ਹਾਂ ਸੁਰੱਖਿਆ, ਪਾਰਕਿੰਗ, ਬੈਰੀਕੇਡਿੰਗ, ਪੰਡਾਲ, ਸਟੇਜ, ਆਰਜ਼ੀ ਵਾਸ਼ਰੂਮ, ਸਾਫ-ਸਫਾਈ, ਡਾਕਟਰੀ ਸਹਾਇਤਾ, ਸਜਾਵਟ, ਸਾਊਂਂਡ ਸਿਸਟਮ,ਪੀਣ ਵਾਲੇ ਪਾਣੀ, ਫਾਇਰ ਬ੍ਰਿਗੇਡ, ਨਿਰਵਿਘਨ ਬਿਜਲੀ ਸਪਲਾਈ, ਰਿਫਰੈਸ਼ਮੈਂਟ, ਪ੍ਰਚਾਰ-ਪ੍ਰਸਾਰ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਮਿਹਨਤ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਦੀ ਤਾਕੀਦ ਕੀਤੀ ਤਾਂ ਜੋ ਇਸ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ ਬੰਗਾ ਵਿਪਨ ਭੰਡਾਰੀ, ਐਸ.ਡੀ.ਐਮ ਬਲਾਚੌਰ ਰਵਿੰਦਰ ਬਾਂਸਲ, ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਅਤੇ ਸੀ.ਐਮ ਫੀਲਡ ਅਫ਼ਸਰ ਜਗਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਫੋਟੋ ਕੈਪਸ਼ਨ :
-ਰਾਜ ਪੱਧਰੀ ਸਮਾਗਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਤੇ ਹੋਰ ਅਧਿਕਾਰੀ।