ਵਿਸ਼ੇਸ ਲੋੜਾਂ ਵਾਲੇ ਬੱਚਿਆਂ ਨੂੰ ਡਿਪਟੀ ਕਮਿਸ਼ਨਰ ਨੇ ਆਪਣੀ ਰਿਹਾਇਸ ਤੇ ਕਰਵਾਇਆ ਨਾਸ਼ਤਾ

ਵਿਸ਼ੇਸ ਲੋੜਾਂ ਵਾਲੇ ਬੱਚਿਆਂ ਨੂੰ ਡਿਪਟੀ ਕਮਿਸ਼ਨਰ ਨੇ ਆਪਣੀ ਰਿਹਾਇਸ ਤੇ ਕਰਵਾਇਆ ਨਾਸ਼ਤਾ
ਸ੍ਰੀ ਮੁਕਤਸਰ ਸਾਹਿਬ 14 ਫਰਵਰੀ
ਵਿਸ਼ਵ ਦਿਵਿਆਂਗਤਾ ਦਿਵਸ ਅਤੇ ਵਿਸ਼ਵ ਸੰਕੇਤਕ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਜਿ਼ਲ੍ਹਾ ਪੱਧਰੀ ਸਮਾਗਮ ਸਪੈਸ਼ਲ ਰਿਸੋਰਸ ਸੈਂਟਰ, ਸਰਕਾਰੀ
ਪ੍ਰਾਇਮਰੀ ਸਕੂਲ ਲੜਕੀਆਂ ਬਠਿੰਡਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਆਪਣੀ ਨਿੱਜੀ ਇੱਛਾ ਜਾਹਿਰ ਕੀਤੀ ਸੀ ਕਿ ਇੱਕ ਦਿਨ ਜਰੂਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਆਪਣੀ ਰਿਹਾਇਸ ਤੇ ਨਾਸ਼ਤਾ ਕਰਵਾਇਆ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਸ੍ਰੀਮਤੀ ਨਿਸ਼ਠਾ ਤ੍ਰਿਪਾਠੀ ਚੇਅਰਪ੍ਰਸ਼ਨ ਹਸਪਤਾਲ ਭਲਾਈ ਸੰਸਥਾ
ਨੇ ਆਪਣੀ ਰਿਹਾਇਸ ਵਿਖੇ ਸਮੂਹ ਬੱਚਿਆਂ ਨੂੰ ਨਾਸ਼ਤਾ ਕਰਵਾਇਆ ।
ਸ੍ਰੀ ਜਸਪਾਲ ਮੌਗਾ ਜਿ਼ਲਾ ਸਿੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਸੰਬੋਧਨ ਕਰਦਿਆ ਕਿਹਾ ਕਿ ਉਹਨਾਂ ਵੱਲੋਂ ਆਪਣੀ ਪੂਰੀ ਸਰਵਿਸ ਵਿੱਚ ਇਹ ਪਹਿਲਾ ਮੌਕਾ ਆਇਆ ਹੈ ਕਿ ਇਸ ਤਰ੍ਹਾਂ ਨਾਲ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਡਿਪਟੀ ਕਮਿਸ਼ਨਰ ਵੱਲੋਂ ਖਾਸ ਸਮਾਂ ਕੱਢ ਕੇ ਬੱਚਿਆਂ ਨਾਲ ਸਮਾਂ ਬਿਤਾਇਆ ਗਿਆ ਹੋਵੇ।
ਇਸ ਉਪਰਾਲੇ ਤੋਂ ਬੱਚੇ ਬਹੁਤ ਹੀ ਖੁਸ਼ ਹਨ ਅਤੇ ਬੱਚਿਆਂ ਨੇ ਬਹੁਤ ਹੀ ਚੰਗਾ ਸਮਾਂ ਬਤੀਤ ਕੀਤਾ। ਇਸ ਮੌਕੇ ਬੱਚਿਆਂ ਵੱਲੋਂ ਭੰਗੜਾ ਅਤੇ ਡਾਂਸ ਆਦਿ ਪ੍ਰੋਗਰਾਮ ਵੀ ਪੇਸ਼ ਕੀਤੇ ਗਏ।
ਇਸ ਮੌਕੇ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਅਤੇ ਸਪੈਸ਼ਲ ਰੀਸੋਰਸ ਸੈਂਟਰ ਅਤੇ ਦਫਤਰ ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫਸਰ ਦਾ ਸਟਾਫ ਹਾਜ਼ਰ ਸਨ।