- ਸਰਕਾਰ ਵੱਲੋਂ ਲੋਕ ਭਲਾਈ ਤੇ ਬੁਨਿਆਦੀ ਸਹੂਲਤਾਂ ਦੇਣ ਲਈ ਪਹਿਲ ਦੇ ਆਧਾਰ ‘ਤੇ ਕੀਤੇ ਜਾ ਰਹੇ ਹਨ ਵਿਕਾਸ ਕਾਰਜ
ਪਿੰਡ ਗੁਰੂਸਰ ਵਿਖੇ ਜਲਦੀ ਖੋਲ੍ਹਿਆ ਜਾਵੇਗਾ ਸੇਵਾ ਕੇਂਦਰ: ਅਮਨ ਅਰੋੜਾ
- ਸਰਕਾਰ ਵੱਲੋਂ ਲੋਕ ਭਲਾਈ ਤੇ ਬੁਨਿਆਦੀ ਸਹੂਲਤਾਂ ਦੇਣ ਲਈ ਪਹਿਲ ਦੇ ਆਧਾਰ ‘ਤੇ ਕੀਤੇ ਜਾ ਰਹੇ ਹਨ ਵਿਕਾਸ ਕਾਰਜ
- ਹਲਕੇ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 6 ਸਤੰਬਰ
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ਦੇਣ ਲਈ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾ ਰਹੀ ਹੈ ਤਾਂ ਜੋ ਲੋੜਵੰਦਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਇਹ ਪ੍ਰਗਟਾਵਾ ਸ੍ਰੀ ਅਮਨ ਅਰੋੜਾ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਅੱਜ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਗਿੱਦੜਬਾਹਾ ਨੂੰ ਮਾਡਲ ਹਲਕਾ ਵੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਦੱਸਿਆ ਕਿ ਹਲਕੇ ਦੇ ਪਿੰਡ ਗੁਰੂਸਰ ਵਿਖੇ ਜਲਦੀ ਸੇਵਾ ਕੇਂਦਰ ਖੋਲ੍ਹਿਆ ਜਾਵੇਗਾ ਤਾਂ ਜੋ ਇਸ ਪਿੰਡ ਦੇ ਵਸਨੀਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਪਿੰਡ ਗੁਰੂਸਰ, ਮਨੀਆਂਵਾਲਾ, ਚੱਕ ਗਿਲਜੇਵਾਲਾ, ਕੋਠੇ ਸੁਰਗਾਪੁਰੀ, ਭੁੱਟੀਵਾਲਾ, ਮੱਲਣ, ਬੁੱਟਰ ਸ਼ਰੀਂਹ, ਸਾਹਿਬ ਚੰਦ, ਭਾਰੂ ਅਤੇ ਦੌਲਾ ਅਤੇ ਗਿੱਦੜਬਾਹਾ ਵਿੱਚ ਲਗਭਗ 12 ਕਰੋੜ ਰੁਪਏ ਦੀ ਲਾਗਤ ਦੇ ਵੱਖ-ਵੱਖ ਵਿਕਾਸ ਕੰਮਾਂ ਦੇ ਨੀਂਹ ਪੱਥਰ ਵੀ ਰੱਖੇ।
ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਸਰਕਾਰ ਬਣਦੇ ਸਾਰ ਹੀ ਪੂਰਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਹਰ ਮਹੀਨੇ ਮੁਫਤ ਦਿੱਤੀ ਜਾ ਰਹੀ ਹੈ ਅਤੇ ਖੇਤੀਬਾੜੀ ਲਈ ਵੀ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਲਈ ਵੀ ਸਰਕਾਰ ਨੇ ਮੈਰਿਟ ਦੇ ਆਧਾਰ ਉੱਤੇ 44 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਿਹਤ ਅਤੇ ਸਿੱਖਿਆ ਦੀ ਨੁਹਾਰ ਨੂੰ ਬਦਲਣ ਲਈ ਵੀ ਸਰਕਾਰ ਵਲੋਂ ਅਹਿਮ ਕਦਮ ਚੁੱਕੇ ਗਏ ਹਨ। ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਵਿੱਚ 842 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ 118 ਸਕੂਲ ਆਫ ਐਮੀਨੈਂਸ ਵੀ ਖੋਲ੍ਹੇ ਗਏ ਹਨ।
ਇਸ ਮੌਕੇ ਸ੍ਰੀ ਦਵਿੰਦਰਜੀਤ ਸਿੰਘ ਲਾਡੀ ਢੋਸ ਹਲਕਾ ਵਿਧਾਇਕ ਧਰਮਕੋਟ, ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸ. ਹਰਦੀਪ ਸਿੰਘ ਡਿੰਪੀ ਢਿੱਲੋਂ, ਸ੍ਰੀ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਪ੍ਰਿਤਪਾਲ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਮੌਜੂਦ ਸਨ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ੍ਰੀ ਜਸ਼ਨ ਬਰਾੜ ਵਾਇਸ ਚੇਅਰਮੈਨ, ਸ੍ਰੀ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐਡਵੋਕੇਟ ਹਰਦੀਪ ਸਿੰਘ, ਸ੍ਰੀ ਲਖਬੀਰ ਸਿੰਘ, ਸ੍ਰੀ ਵਰਿੰਦਰ ਸਿੰਘ, ਕਿਰਨਪਾਲ ਸਿੰਘ, ਸ੍ਰੀ ਜਸਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।