ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਵੱਲੋਂ ਪਰਾਲੀ ਪ੍ਬੰਧਨ ਸਬੰਧੀ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਵੱਲੋਂ ਪਰਾਲੀ ਪ੍ਬੰਧਨ ਸਬੰਧੀ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ
ਤਰਨ ਤਾਰਨ, 16 ਸਤੰਬਰ :
ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਆਈ.ਏ.ਐਸ ਵਲੋ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਅਤੇ ਐਸ.ਡੀ .ਓ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨਾਲ ਪਰਾਲੀ ਪ੍ਬੰਧਨ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਉਹਨਾਂ ਦੱਸਿਆ ਕਿ ਜਿਲੇ ਵਿੱਚ ਪਰਾਲੀ ਨੂੰ ਸਾੜਨ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਹਨਾਂ ਮਾਮਲਿਆਂ ਨਾਲ ਸਖਤੀ ਨਾਲ ਨਿਪਟਣ ਲਈ ਮਾਣਯੋਗ ਸੁਪਰੀਮ ਕੋਰਟ ਅਤੇ ਮੁੱਖ ਸੱਕਤਰ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਤੁਰੰਤ ਸਬੰਧਤ ਐਸ. ਐਚ. ਓ ਅਤੇ ਚੌਕੀ ਇੰਚਾਰਜ ਵਲੋਂ ਵਲੋਂ ਬਣਦੀ ਪੁਲਿਸ ਕਾਰਵਾਈ ਕੀਤੀ ਜਾਵੇਗੀ। ਇਸ ਸੰਬੰਧੀ ਉਹਨਾਂ ਵਲੋਂ ਸਮੂਹ ਕਲਸਟਰ , ਨੋਡਲ ਅਫ਼ਸਰ, ਅਤੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਜਿੰਨਾਂ ਪਿੰਡਾਂ ਵਿੱਚ ਝੋਨੇ/ਬਾਸਮਤੀ ਦੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ , ਉਸਦੀ ਸੂਚਨਾ ਤੁਰੰਤ ਸਬੰਧਤ ਐੱਸ. ਐੱਚ. ਓ. ਅਤੇ ਪੁਲਿਸ ਚੌਕੀ ਵਿੱਚ ਦੇਣ ਅਤੇ ਪੁਲਿਸ ਕਾਰਵਾਈ ਕਰਵਾਉਣੀ ਯਕੀਨੀ ਬਣਾਉਣ।
ਇਸ ਤੋਂ ਇਲਾਵਾ ਉਹਨਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਮਸ਼ੀਨਾਂ ਜਿਵੇਂ ਕਿ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ ਸਰੈਡਰ/ਮਲਚਰ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਸਰਫੇਸ ਸੀਡਰ, ਸੁਪਰ ਸੀਡਰ, ਬੇਲਰ, ਰੇਕ, ਕਰਾਪ ਰੀਪਰ, ਸ਼ਰਬ ਮਾਸਟਰ/ ਰੋਟਰੀ ਸਲੈਸ਼ਰ, ਉਲਟਾਵੇਂ ਪਲਾਓ, ਕਸਟਮ ਹਾਈਰਿੰਗ ਸੈਂਟਰ, ਪੈਡੀ ਸਪਲਾਈ ਚੇਨ ਸਬਸਿਡੀ 'ਤੇ ਉਪਲਬਧ ਕਰਵਾਉਣ ਲਈ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ www.agrimachinerypb.com 'ਤੇ ਅਰਜ਼ੀਆਂ ਦੇਣ ਲਈ ਇੱਕ ਹੋਰ ਮੌਕਾ ਦਿੱਤਾ ਜਾਂਦਾ ਹੈ।ਸਬਸਿਡੀ ਦੀ ਦਰ ਸਕੀਮ ਦੀਆਂ ਗਾਇਡ ਲਾਈਨਜ ਅਨੁਸਾਰ ਹੋਵੇਗੀ। ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ: 19 ਸਤੰਬਰ, 2024 ਸ਼ਾਮ 05.00 ਵਜੇ ਤੱਕ ਆਪਣੀਆਂ ਅਰਜੀਆਂ ਆਨਲਾਈਨ ਪੋਰਟਲ 'ਤੇ ਅਪਲਾਈ ਕਰ ਸਕਦੇ ਹਨ ।ਵਧੇਰੇ ਜਾਣਕਾਰੀ ਲਈ ਵਿਭਾਗ ਦੀ ਸਾਈਟ ਜਾਂ ਜ਼ਿਲ੍ਹੇ ਦੇ ਖੇਤੀਬਾੜੀ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ ।
-----------