ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨ ਅਨੁਸਾਰ ਬਣਦੀ ਕਾਰਵਾਈ-ਡਿਪਟੀ ਕਮਿਸ਼ਨਰ
ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨ ਅਨੁਸਾਰ ਬਣਦੀ ਕਾਰਵਾਈ-ਡਿਪਟੀ ਕਮਿਸ਼ਨਰ
ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਖਿਲਾਫ਼ ਦਰਜ ਕੀਤੀ ਗਈ ਐਫ. ਆਈ. ਆਰ.
ਤਰਨ ਤਾਰਨ, 17 ਸਤੰਬਰ :
ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਆਈ. ਏ. ਐੱਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲੇ ਵਿੱਚ ਪਰਾਲੀ ਨੂੰ ਸਾੜਨ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਇਹਨਾਂ ਮਾਮਲਿਆਂ ਨਾਲ ਸਖਤੀ ਨਾਲ ਨਿਪਟਣ ਲਈ ਮਾਣਯੋਗ ਸੁਪਰੀਮ ਕੋਰਟ ਅਤੇ ਮੁੱਖ ਸੱਕਤਰ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਿਤੀ 16 ਸਤੰਬਰ, 2024 ਨੂੰ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨ ਖਿਲਾਫ਼ ਜ਼ਿਲੇ ਵਿੱਚ ਪਹਿਲੀ ਐਫ. ਆਈ. ਆਰ ਦਰਜ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਕਿਸਾਨ ਨਵਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਚੱਕ ਕਰੇ ਖਾਨ ਬਲਾਕ ਖਡੂਰ ਸਾਹਿਬ ਨੇ ਮਿਤੀ 15 ਸਤੰਬਰ, 2024 ਨੂੰ ਪਰਾਲੀ ਨੂੰ ਅੱਗ ਲਗਾਈ ਸੀ। ਜਿਸਦੀ ਲੋਕੇਸ਼ਨ ਪੀ. ਆਰ. ਐੱਸ. ਸੀ. ਨੰਬਰ-11 ਲੈਟੀਚਿਊਡ 31.4817 ਲੌਗੀਚਿਊਡ 75.13695 ਸੀ। ਜਿਸ ਤਹਿਤ ਪੁਲਿਸ ਚੌਕੀ ਵੈਰੋਵਾਲ ਵਿਖੇ ਐੱਫ. ਆਈ. ਆਰ ਦਰਜ ਕੀਤੀ ਗਈ ਹੈ।
ਉਹਨਾਂ ਕਿਹਾ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਹਨਾਂ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਰਾਲੀ ਪ੍ਰਬੰਧਨ ਮਸ਼ੀਨਾਂ ਨਾਲ ਪਰਾਲੀ ਨੂੰ ਜ਼ਮੀਨ ਵਿੱਚ ਹੀ ਜਜ਼ਬ ਕੀਤਾ ਜਾਵੇ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਦੇ ਨਾਲ-ਨਾਲ ਆਪਣੀ ਆਬੋ ਹਵਾ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
--------------