ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ
ਮੈਡੀਕਲ ਅਫਸਰਾਂ ਦੀ ਹੜਤਾਲ ਦੇ ਬਾਵਜੂਦ ਵੀ ਚੱਲ ਰਹੀਆਂ ਹਨ ਐਮਰਜੈਂਸੀ ਸੇਵਾਵਾਂ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ
ਜ਼ਿਲਾ ਹਸਪਤਾਲ ਵਿਖੇ ਐਮਰਜੰਸੀ ਸੇਵਾਵਾਂ ਦਾ ਸਿਵਲ ਸਰਜਨ ਵੱਲੋਂ ਕੀਤਾ ਗਿਆ ਨਿਰੀਖਣ
ਤਰਨ ਤਾਰਨ, 13 ਸਤੰਬਰ: ਜ਼ਿਲਾ ਹਸਪਤਾਲ ਵਿਖੇ ਚੱਲ ਰਹੀ ਮੈਡੀਕਲ ਅਫਸਰਾਂ ਦੀ ਹੜਤਾਲ ਦੇ ਮੱਦੇਨਜ਼ਰ ਸਿਵਲ ਸਰਜਨ ਤਰਨ ਤਾਰਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਸ਼ੁਕਰਵਾਰ ਨੂੰ ਸਿਵਲ ਹਸਪਤਾਲ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਸਿਵਲ ਹਸਪਤਾਲ ਤਰਨ ਤਾਰਨ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਵੀ ਮੌਜੂਦ ਰਹੇ।
ਡਾਕਟਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੈਡੀਕਲ ਅਫਸਰਾਂ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਦੇ ਵਿੱਚ ਹੜਤਾਲ ਕੀਤੀ ਜਾ ਰਹੀ ਹੈ ਪਰ ਹੜਤਾਲ ਨੂੰ ਧਿਆਨ ਵਿੱਚ ਰੱਖਦਿਆਂ ਉਹਨਾਂ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਐਮਰਜਂਸੀ ਸੇਵਾਵਾਂ ਲਈ ਆ ਰਹੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਉਹਨਾਂ ਕਿਹਾ ਕਿ ਜ਼ਿਲੇ ਦੀਆਂ ਸਾਰੀਆਂ ਹੀ ਸਰਕਾਰੀ ਸਿਹਤ ਸੰਸਥਾਵਾਂ ਵੇਖੇ ਐਮਰਜੈਂਸੀ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ ਅਤੇ ਡਾਕਟਰਾਂ ਵੱਲੋਂ ਐਮਰਜੈਂਸੀ ਵਿੱਚ ਆ ਰਹੇ ਮਰੀਜ਼ਾਂ ਨੂੰ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਐਮਰਜੈਂਸੀ ਦੇ ਵਿੱਚ ਮੈਡੀਕਲ ਅਫਸਰਾਂ ਦੀ ਗਿਣਤੀ ਨੂੰ ਵਧਾ ਦਿੱਤਾ ਗਿਆ ਹੈ ਤਾਂ ਜੋ ਕਿਸੇ ਨੂੰ ਵੀ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਡਾਕਟਰ ਗੁਰਪ੍ਰੀਤ ਸਿੰਘ ਵੱਲੋਂ ਸਿਵਲ ਹਸਪਤਾਲ ਦੇ ਵੱਖ ਵੱਖ ਵਿੰਗਾਂ ਜਿਵੇਂ ਕਿ ਫਾਰਮੈਸੀ, ਲੈਬੋਟਰੀ, ਐਕਸਰੇ, ਜਨੇਪਾ ਵਾਰਡ ਦਾ ਦੌਰਾ ਵੀ ਕੀਤਾ ਗਿਆ।
ਸਿਵਲ ਸਰਜਨ ਡਾਕਟਰ ਗੁਰਪ੍ਰੀਤ ਨੇ ਭਰੋਸਾ ਦਵਾਇਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮਰੀਜ਼ਾਂ ਦੀ ਸੇਵਾ ਦੇ ਵਿੱਚ ਪੂਰੀ ਤਰ੍ਹਾਂ ਤਤਪਰ ਹੈ ਅਤੇ ਐਮਰਜੰਸੀ ਸੇਵਾਵਾਂ ਹਮੇਸ਼ਾ ਚੱਲਦੀਆਂ ਰਹਿਣਗੀਆਂ।
ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਵਿਖੇ ਹੜਤਾਲ ਹੋਣ ਦੇ ਬਾਵਜੂਦ ਵੀ ਐਮਰਜੈਂਸੀ ਸੇਵਾਵਾਂ ਬਿਨਾਂ ਕਿਸੇ ਰੁਕਾਵਟ ਦੇ ਚੱਲ ਰਹੀਆਂ ਹਨ।