ਸਿਹਤ ਵਿਭਾਗ ਨੇ ਸ਼ੁਰੂ ਕੀਤੀ ਸਵੱਛਤਾ ਹੀ ਸੇਵਾ-2024 ਮੁਹਿੰਮ ਸਾਫ ਸਫਾਈ ਅਤੇ ਚੰਗੀ ਸਿਹਤ ਦਾ ਹੈ ਗੂੜਾ ਰਿਸ਼ਤਾ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ
ਸਿਹਤ ਵਿਭਾਗ ਨੇ ਸ਼ੁਰੂ ਕੀਤੀ ਸਵੱਛਤਾ ਹੀ ਸੇਵਾ-2024 ਮੁਹਿੰਮ
ਸਾਫ ਸਫਾਈ ਅਤੇ ਚੰਗੀ ਸਿਹਤ ਦਾ ਹੈ ਗੂੜਾ ਰਿਸ਼ਤਾ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ
ਤਰਨ ਤਾਰਨ, 18 ਸਤੰਬਰ: ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਜ਼ਿਲਾ ਟੀਕਾਕਰਨ ਅਫਸਰ ਕਮ ਨੋਡਲ ਅਫਸਰ ਸਵੱਛਤਾ ਹੀ ਸੇਵਾ-2024 ਮੁਹਿੰਮ ਡਾਕਟਰ ਵਰਿੰਦਰ ਪਾਲ ਕੌਰ ਜੀ ਦੀ ਯੋਗ ਅਗਵਾਈ ਹੇਠ ਸਵੱਛਤਾ ਹੀ ਸੇਵਾ ਮੁਹਿੰਮ ਦੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਬੁੱਧਵਾਰ ਨੂੰ ਸਵੱਛਤਾ ਦੇ ਪ੍ਰਤੀ ਸੌਂਹ ਚੁੱਕ ਕਿ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਵਾਂਗ ਇੱਸ ਸਾਲ ਵੀ ਸਿਹਤ ਵਿਭਾਗ ਵਲੋਂ ਸਵੱਛਤਾ ਹੀ ਸੇਵਾ-2024 ਪੰਦਰਵਾੜਾ ਸਿਹਤ ਸੰਸਥਾਵਾਂ ਦੇ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸ ਵਾਰ 'ਸੁਭਾਅ ਸਵੱਛਤਾ ਸੰਸਕਾਰ ਸਵੱਛਤਾ' ਦੇ ਮੰਤਵ ਨਾਲ ਇਸ ਮੁਹਿੰਮ ਨੂੰ ਸਿਹਤ ਕਰਮੀਆਂ ਵੱਲੋਂ ਮਨਾਇਆ ਜਾਵੇਗਾ। ਉਹਨਾਂ ਕਿਹਾ ਵਿਅਕਤੀ ਦੀ ਸਿਹਤ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਦਾ ਗੂੜਾ ਰਿਸ਼ਤਾ ਹੈ ਜੇਕਰ ਸਾਡਾ ਆਲਾ ਦੁਆਲਾ ਸਾਫ ਸੁਥਰਾ ਹੋਵੇਗਾ ਤਾਂ ਸਾਡੀ ਸਿਹਤ ਵੀ ਨਰੋਈ ਰਹੇਗੀ।
ਡਾਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਿਹਤ ਸੰਸਥਾਵਾਂ ਜਿਵੇਂ ਕਿ ਜ਼ਿਲਾ ਹਸਪਤਾਲ ਕਮਿਊਨਿਟੀ ਸਿਹਤ ਕੇਂਦਰ ਪ੍ਰਾਇਮਰੀ ਹੈਲਥ ਸੈਂਟਰ ਹੈਲਥ ਐਂਡ ਵੈਲਨੈਸ ਸੈਂਟਰ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਕਰਮੀਆਂ ਵੱਲੋਂ ਸਵੱਛਤਾ ਹੀ ਸੇਵਾ-2024 ਮਨਾਇਆ ਜਾਵੇਗਾ। ਉਹਨਾਂ ਦੱਸਿਆ ਕਿ ਇਹਨਾਂ ਸਾਰੀਆਂ ਸਿਹਤ ਸੰਸਥਾਵਾਂ ਦੇ ਗਰਮੀਆਂ ਵੱਲੋਂ ਸੌਹ ਸੁੱਕਣ ਉਪਰੰਤ ਸਾਫ ਸਫਾਈ ਦੀਆਂ ਵੱਖ-ਵੱਖ ਗਤੀਵਿਧੀਆਂ ਨੂੰ ਕੀਤਾ ਜਾਵੇਗਾ।
ਜ਼ਿਲਾ ਟੀਕਾਕਰਨ ਅਫਸਰ ਕਮ ਨੋਡਲ ਅਫਸਰ, ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ-2024 ਪੰਦਰਵਾੜੇ ਦੌਰਾਨ ਸਿਹਤ ਸੰਸਥਾਵਾਂ ਵਿਖੇ ਵਿਸ਼ੇਸ਼ ਸਾਫ ਸਫਾਈ ਮੁਹਿੰਮ ਚਲਾਈ ਜਾਵੇਗੀ ਵੱਖ ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਇਸ ਮੁਹਿੰਮ ਦੀ ਅਗਵਾਈ ਕੀਤੀ ਜਾਵੇਗੀ।
ਉਹਨਾਂ ਦੱਸਿਆ ਕੀ ਸੰਸਥਾਵਾਂ ਦੇ ਵਿੱਚ ਵੱਖ-ਵੱਖ ਆਲੇ ਦੁਆਲੇ ਦੀ ਸਫਾਈ ਤੋਂ ਇਲਾਵਾ ਪਖਾਨਿਆਂ ਦੀ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਸਾਫ ਸਫਾਈ ਦੀਆਂ ਗਤਵਿਧੀਆਂ ਤੋਂ ਇਲਾਵਾ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਦੇ ਮੰਤਵ ਨਾਲ ਸੰਸਥਾਵਾਂ ਵਿਖੇ ' ਇੱਕ ਰੁੱਖ ਮਾਂ ਦੇ ਨਾਮ ' ਤਹਿਤ ਬੂਟੇ ਵੀ ਲਗਾਏ ਜਾਣਗੇ।
ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਅਤੇ ਸਿਹਤ ਕਰਮੀਆਂ ਵੱਲੋਂ ਆਪਣੇ ਆਪਣੇ ਖੇਤਰਾਂ ਦੇ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਦੇ ਵਿੱਚ ਜਾ ਕੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਜਤਿੰਦਰ ਪਾਲ ਸਿੰਘ ਗਿੱਲ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਸਤਵਿੰਦਰ ਭਗਤ, ਜਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ, ਜ਼ਿਲਾ ਐਪੀਡਮੋਲੋਜਿਸਟ ਡਾਕਟਰ ਸਿਮਰਨ ਕੌਰ, ਡਾਕਟਰ ਸੁਖਜਿੰਦਰ ਸਿੰਘ, ਡਾਕਟਰ ਰਣਦੀਪ ਸਿੰਘ, ਜ਼ਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਸ੍ਰੀ ਸੁਖਦੇਵ ਸਿੰਘ ਰੰਧਾਵਾ ਬਲਾਕ ਐਜੂਕੇਟਰ ਨਵੀਨ ਕਾਲੀਆ, ਸਹਾਇਕ ਮਲੇਰੀਆ ਅਫ਼ਸਰ ਕੰਵਲ ਬਲਰਾਜ ਸਿੰਘ, ਸੈਨੇਟਰੀ ਇੰਸਪੈਕਟਰ ਗੁਰਦੇਵ ਸਿੰਘ, ਸੈਨੇਟਰੀ ਇੰਸਪੈਕਟਰ ਕਾਰਜ ਸਿੰਘ ਸਾਂਧਰਾਂ, ਸੈਨੇਟਰੀ ਇੰਸਪੈਕਟਰ ਭੁਪਿੰਦਰ ਸਿੰਘ, ਆਦਿ ਮੌਜੂਦ ਰਹੇ।