ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨਾ ਵੇਚਣ ਤੇ ਹੋਈ 409 ਕਰੋੜ ਦੀ ਅਦਾਇਗੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ
ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨਾ ਵੇਚਣ ਤੇ ਹੋਈ 409 ਕਰੋੜ ਦੀ ਅਦਾਇਗੀ
-ਮੰਡੀਆਂ ਵਿਚੋਂ ਨਾਲੋ ਨਾਲ ਹੋ ਰਹੀ ਹੈ ਲਿਫਟਿੰਗ
ਫਾਜ਼ਿਲਕਾ 12 ਨਵੰਬਰ
ਜ਼ਿਲ੍ਹਾ ਫਾਜ਼ਿਲਕਾ ਦੇ ਕਿਸਾਨਾਂ ਨੂੰ ਸਰਕਾਰ ਵੱਲੋਂ ਖਰੀਦ ਕੀਤੇ ਝੋਨੇ ਦੀ ਨਾਲੋ ਨਾਲ ਅਦਾਇਗੀ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਜ਼ਿਲੇ ਦੇ ਕਿਸਾਨਾਂ ਨੂੰ 409.35 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਜ਼ਿਲਾ ਫੂਡ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਨੇ ਦਿੱਤੀ ਹੈ। ਉਹਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਖਰੀਦ ਦੇ 48 ਘੰਟੇ ਵਿੱਚ ਅਦਾਇਗੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਸਰਕਾਰ ਦੇ ਇਹਨਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।
ਇਸ ਮੌਕੇ ਉਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਦਾ ਆਂਕੜਾ ਪਿਛਲੇ ਸਾਲ ਦੀ ਕੁੱਲ ਖਰੀਦ ਦੇ ਆਂਕੜੇ ਤੋਂ ਅੱਗੇ ਲੰਘ ਚੁੱਕਾ ਹੈ। ਜ਼ਿਲਾ ਫੂਡ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 192561 ਮਿਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਪਨ ਗਰੇਨ ਨੇ 62597 ਮਿਟ੍ਰਿਕ ਟਨ, ਮਾਰਕਫੈਡ ਨੇ 46,984 ਮਿਟ੍ਰਿਕ ਟਨ ਪਨਸਪ ਨੇ 46,273 ਮਿਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਨੇ 29596 ਮਿਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਸ ਤੋਂ ਬਿਨਾਂ ਪ੍ਰਾਈਵੇਟ ਵਪਾਰੀਆਂ ਨੇ ਵੀ 7111 ਮਿਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ।
ਇਸ ਤੋਂ ਬਿਨਾਂ ਲਿਫਟਿੰਗ ਦਾ ਕੰਮ ਵੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਨਾਲੋਂ ਨਾਲ ਚੱਲ ਰਿਹਾ ਹੈ ਅਤੇ 72 ਘੰਟੇ ਵਿੱਚ ਲਿਫਟਿੰਗ ਕਰਨ ਦੀਆਂ ਸਰਕਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ 178563 ਮਿਟ੍ਰਿਕ ਟਨ ਝੋਨੇ ਦੀ ਲਿਫਟਿੰਗ ਮੰਡੀਆਂ ਵਿੱਚੋਂ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਬੀਤੇ ਇਕ ਦਿਨ ਵਿਚ ਜ਼ਿਲ੍ਹੇ ਵਿਚ 3930 ਮਿਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ ਅਤੇ ਬੀਤੇ ਦਿਨ 3667 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਬੀਤੇ ਇਕ ਦਿਨ ਵਿਚ 4097 ਮਿਟ੍ਰਿਕ ਟਨ ਝੋਨੇ ਦੀ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਗਈ ਹੈ।