ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ
ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ
ਫਿਰੋਜ਼ਪੁਰ 22 ਮਾਰਚ ( )
- ਯੁਵਕ ਸੇਵਾਵਾਂ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ. ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫਿਰੋਜ਼ਪੁਰ ਦੀ ਅਗਵਾਈ ਵਿੱਚ 20 ਅਤੇ 21 ਮਾਰਚ 2025 ਨੂੰ ਜ਼ਿਲ੍ਹਾ ਪੱਧਰ ਤੇ ਦੋ ਰੋਜ਼ਾ ਯੂਥ ਸਿਖਲਾਈ ਵਰਕਸ਼ਾਪ ਐਸ.ਬੀ.ਐਸ.ਐਸ. ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਕਰਵਾਈ ਗਈ। ਇਸ ਦੋ ਦਿਨਾ ਸਿਖਲਾਈ ਵਰਕਸ਼ਾਪ ਵਿੱਚ ਪੰਚਾਇਤੀ ਵਿਭਾਗ, ਖੇਤੀਬਾੜੀ ਵਿਭਾਗ, ਜੰਗਲਾਤ ਵਿਭਾਗ, ਸਿਵਲ ਸਰਜਨ ਦਫਤਰ ਦੇ ਵੱਖ ਵੱਖ ਬੁਲਾਰਿਆਂ ਤੋਂ ਇਲਾਵਾ ਤਜਰਬੇਕਾਰ ਸ਼ਖਸ਼ੀਅਤਾਂ ਵੱਲੋਂ ਆਪਣੇ ਆਪਣੇ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ ਗਈ।
- ਇਸ ਦੌਰਾਨ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਿਰੋਜ਼ਪੁਰ ਵੱਲੋਂ ਆਏ ਹੋਏ ਯੂਥ ਕਲੱਬਾਂ ਦੇ ਮੈਂਬਰਾਂ ਨੂੰ ਯੂਥ ਸਰਵਿਸਜ਼ ਪਾਲਿਸੀ 2024 ਦੇ ਆਧਾਰ ਤੇ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਯੂਥ ਕਲੱਬਾਂ ਨੂੰ ਹੋਰ ਸਰਗਰਮ ਬਣਾਉਣ ਹਿੱਤ ਅਤੇ ਵਧੀਆ ਕਾਰਗੁਜ਼ਾਰੀ ਵਾਲੇ ਕਲੱਬਾਂ ਨੂੰ ਜ਼ਿਲ੍ਹਾ ਪੱਧਰ ਤੇ 5 ਲੱਖ, 3 ਲੱਖ ਅਤੇ 2 ਲੱਖ ਰੁਪਏ ਦੇ ਨਕਦ ਇਨਾਮ ਪ੍ਰਦਾਨ ਕਰਨ ਹਿੱਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਵਰਕਸ਼ਾਪ ਦੌਰਾਨ ਪਹਿਲੇ ਦਿਨ ਡਾ। ਤਰਨਜੀਤ ਸਿੰਘ ਖੇਤੀਬਾੜੀ ਵਿਭਾਗ ਫਿਰੋਜ਼ਪੁਰ ਨੇ ਨੌਜਵਾਨਾਂ ਨੂੰ ਲਾਹੇਵੰਦ ਖੇਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਤੂੜੀ ਨਾ ਸਾੜ ਕੇ ਉਸ ਨੂੰ ਉਪਯੋਗ ਕਰਨ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਆਪਣੇ ਵਿਭਾਗ ਵੱਲੋਂ ਕਿਸਾਨਾਂ ਲਈ ਪੰਜਾਬ ਸਰਕਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਸ੍ਰੀਮਤੀ ਰਮਨਦੀਪ ਕੌਰ ਮਨੋਵਿਿਗਆਨੀ ਐਸ.ਐਮ.ਓ. ਫਿਰੋਜ਼ਪੁਰ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨਾਲ ਹੋ ਰਹੀ ਬਰਬਾਦੀ ਬਾਰੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਅਤੇ ਹਾਜ਼ਰੀਨ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਕਿਹਾ ਕਿ ਨਸ਼ੇ ਵਿੱਚ ਗ੍ਰਸਤ ਨੌਜਵਾਨੀ ਨੂੰ ਬਚਾਉਣ ਲਈ ਯੂਥ ਕਲੱਬਾਂ ਦੇ ਨੌਜਵਾਨਾਂ ਨੂੰ ਅੱਗੇ ਆ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ। ਸ੍ਰ. ਖੁਸ਼ਵਿੰਦਰ ਸਿੰਘ ਪੰਚਾਇਤ ਅਫਸਰ ਵੱਲੋਂ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।
- ਸਿਮਰਨਜੀਤ ਸਿੰਘ ਬਲਾਕ ਅਫਸਰ ਵਣ ਵਿਭਾਗ ਨੇ ਦੂਜੇ ਦਿਨ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ। ਯੂਥ ਕਲੱਬਾਂ ਦੇ ਨੌਜਵਾਨਾਂ ਨੂੰ ਦੱਸਿਆ ਕਿ ਕਿਹੜੇ ਕਿਹੜੇ ਬੂਟੇ ਕਿਸ ਰੁੱਤ ਵਿੱਚ ਲਗਾ ਕੇ ਅਸੀਂ ਵਾਤਾਵਰਨ ਨੂੰ ਸ਼ੁੱਧ ਕਰ ਸਕਦੇ ਹਾਂ। ਸ੍ਰ ਰਮੇਸ਼ਵਰ ਸਿੰਘ ਰਿਟਾਇਰਡ ਲੈਕਚਰਾਰ ਅਤੇ ਸੋਸ਼ਲ ਵਰਕਰ ਵੱਲੋਂ ਯੂਥ ਨੂੰ ਗੁਰਬਾਣੀ ਨਾਲ ਜੁੜ ਕੇ ਨਸ਼ਿਆਂ ਤੋ ਦੂਰ ਰਹਿਣ ਅਤੇ ਆਪਣੇ ਮਾਤਾ ਪਿਤਾ ਅਤੇ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਆ। ਇਸ ਸਮੇਂ ਵੱਖ ਵੱਖ ਯੂਥ ਕਲੱਬਾਂ ਦੇ ਪ੍ਰਧਾਨਾਂ ਵੱਲੋ ਵੀ ਸਮਾਜ ਦੇ ਚਿੰਤਾਜਨਕ ਵਿਸ਼ਿਆਂ ਜਿਵੇਂ ਨਸ਼ਿਆਂ ਆਦਿ ਤੇ ਆਪਣੇ ਵਿਚਾਰ ਪੇਸ਼ ਕੀਤੇ ਗਏ।ਇਸ ਵਰਕਸ਼ਾਪ ਵਿੱਚ ਦੋਨੋਂ ਦਿਨ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਵੱਖ ਵੱਖ ਕਲੱਬਾਂ ਦੇ ਨੌਜਵਾਨਾਂ ਨੇ ਭਾਗ ਲਿਆ। ਇਸ ਵਰਕਸ਼ਾਪ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸ੍ਰੀਮਤੀ ਤਰਨਜੀਤ ਕੌਰ ਸਟੈਨੋ, ਸ੍ਰ. ਬਲਕਾਰ ਸਿੰਘ, ਸ੍ਰ. ਹਰਪ੍ਰੀਤ ਸਿੰਘ, ਸ੍ਰ. ਗੁਰਪ੍ਰੀਤ ਸਿੰਘ, ਸ੍ਰ. ਗੁਰਜੀਵਨ ਸਿੰਘ, ਸ੍ਰੀ ਯਸ਼ਪਾਲ, ਜਗਦੀਪ ਸਿੰਘ ਅਤੇ ਸਮੂਹ ਯੂਥ ਕਲੱਬਾਂ ਦੇ ਨੌਜਵਾਨਾਂ ਦਾ ਭਰਪੂਰ ਯੋਗਦਾਨ ਰਿਹਾ।