ਜ਼ਿਲ੍ਹੇ ਦੀਆਂ ਮੰਡੀਆਂ ਸਾਰੇ ਖਰੀਦ ਪ੍ਰਬੰਧ ਮੁਕੰਮਲ : ਜ਼ਿਲ੍ਹਾ ਮੰਡੀ ਅਫ਼ਸਰ
ਜ਼ਿਲ੍ਹੇ ਦੀਆਂ ਮੰਡੀਆਂ ਸਾਰੇ ਖਰੀਦ ਪ੍ਰਬੰਧ ਮੁਕੰਮਲ : ਜ਼ਿਲ੍ਹਾ ਮੰਡੀ ਅਫ਼ਸਰ
ਫਿਰੋਜ਼ਪੁਰ, 3 ਅਪ੍ਰੈਲ :
ਮਾਰਕਿਟ ਕਮੇਟੀ ਫਿਰੋਜ਼ਪੁਰ ਸ਼ਹਿਰ ਵੱਲੋਂ ਮੁੱਖ ਮੰਡੀ ਅਤੇ ਖ੍ਰੀਦ ਕੇਂਦਰਾਂ ਵਿੱਚ ਹਾੜ੍ਹੀ ਸੀਜਨ 2025-26 ਨੂੰ ਮੁੱਖ ਰੱਖਦੇ ਹੋਏ ਕਣਕ ਦੀ ਖਰੀਦ ਲਈ ਸਾਰੇ ਸੀਜਨਲ ਪ੍ਰਬੰਧ ਜਿਵੇਂ ਕਿ ਸਫਾਈ, ਛਾਂ, ਪੀਣ ਵਾਲਾ ਪਾਣੀ ਅਤੇ ਆਰਜੀ ਯੂਰੀਨਲ ਆਦਿ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਇਹ ਜਾਣਕਾਰੀ ਜ਼ਿਲ੍ਹਾ ਮੰਡੀ ਅਫਸਰ ਜਸਮੀਤ ਬਰਾੜ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਵਿਸ਼ੇਸ਼ ਤੌਰ 'ਤੇ ਪੀਣ ਵਾਲੇ ਪਾਣੀ ਦੀਆਂ 5 ਸਟੇਡ ਪੋਸਟਾਂ, 8 ਟਾਵਰ ਹਾਈਮਾਸਕ ਲਾਈਟਾਂ ਵਾਲੇ ਲਗਾਏ ਗਏ ਹਨ। ਇਸ ਤੋਂ ਇਲਾਵਾ ਫ਼ਸਲ ਵੇਚਣ ਲਈ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ ਦੀ ਸੁਵਿਧਾ ਲਈ ਪਖਾਨੇ /ਬਾਥਰੂਮ ਦੀ ਸਹੂਲਤ ਲਈ ਲੈਵਾਟਰੀ ਬਲਾਕਾਂ ਦੀ ਸਫਾਈ ਵੀ ਕਰਵਾ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 10 ਅਪ੍ਰੈਲ 2025 ਤੱਕ ਕਣਕ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਸੀਜਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।