ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 6 ਸਤੰਬਰ ਨੂੰ ਮੇਲੇ ਤੇ ਹੋਵੇਗੀ ਵੱਖ ਵੱਖ ਫਸਲਾਂ ਦੇ ਬੀਜਾਂ ਦੀ ਵਿਕਰੀ
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ ਸ਼ਹੀਦ ਭਗਤ ਸਿੰਘ ਨਗਰ
ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 6 ਸਤੰਬਰ ਨੂੰ
ਮੇਲੇ ਤੇ ਹੋਵੇਗੀ ਵੱਖ ਵੱਖ ਫਸਲਾਂ ਦੇ ਬੀਜਾਂ ਦੀ ਵਿਕਰੀ
ਨਵਾਂ ਸ਼ਹਿਰ 21ਅਗਸਤ 2024
- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਹਾੜੀ ਦੇ ਕਿਸਾਨ ਮੇਲਿਆਂ ਦੀ ਲੜੀ ਵਿੱਚੋਂ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ ਵਿਖੇ ਲਗਾਇਆ ਜਾਣ ਵਾਲਾ ਕਿਸਾਨ ਮੇਲਾ 6 ਸਤੰਬਰ, 2024 ਦਿਨ ਸ਼ੁੱਕਰਵਾਰ ਨੂੰ ਲਗਾਇਆ ਜਾ ਰਿਹਾ ਹੈ। ਡਾ. ਮਨਮੋਹਨਜੀਤ ਸਿੰਘ, ਡੀਨ, ਪੀ.ਏ.ਯੂ.-ਖੇਤੀਬਾੜੀ ਕਾਲਜ ਅਤੇ ਨਿਰਦੇਸ਼ਕ, ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਖੜੀ ਨੇ ਦੱਸਿਆ ਕਿ ਇਸ ਵਾਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ “ਕੁਦਰਤੀ ਸੋਮੇ ਬਚਾਓ, ਸਭ ਲਈ ਖੁਸ਼ਹਾਲੀ ਲਿਆਓ” ਵਿਸ਼ੇ ਨੂੰ ਸਮਰਪਿਤ ਹੋਣਗੇ। ਇਸ ਮੌਕੇ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਤਕਨੀਕੀ ਜਾਣਕਾਰੀ ਸਾਂਝੀ ਕਰਨ ਦੇ ਨਾਲ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦੇਣਗੇ। ਕਣਕ, ਛੋਲੇ, ਤਾਰਾਮੀਰਾ, ਤੋਰੀਆ, ਬਰਸੀਮ, ਮਸਰ ਆਦਿ ਦੀਆਂ ਸੁਧਰੀਆ ਕਿਸਮਾਂ ਦੇ ਬੀਜ ਅਤੇ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਵੀ ਮੇਲੇ ਵਿੱਚ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਫਲਦਾਰ ਬੂਟੇ ਜਿਵੇਂ ਕਿ ਲੀਚੀ, ਅੰਬ, ਅਮਰੂਦ, ਕਿੰਨੂ, ਮੌਸੰਬੀ, ਬੇਰ, ਜਾਮੁਣ, ਆਲੂਬੁਖਾਰਾ, ਅਨਾਰ, ਗਲਗਲ, ਬਾਰਾਮਾਸੀ ਨਿੰਬੂ, ਅੰਗੂਰ ਦੀਆਂ ਸੁਧਰੀਆਂ ਕਿਸਮਾਂ ਦੀ ਵਿੱਕਰੀ ਵੀ ਕੀਤੀ ਜਾਵੇਗੀ। ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਲੋਂ ਨਵੀਆਂ ਤਕਨੀਕਾਂ ਦੀਆਂ ਪ੍ਰਦਰਸ਼ਨੀਆਂ ਲਾਈਆਂ ਜਾਣਗੀਆਂ। ਇਸ ਮੌਕੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਵੱਲੋਂ ਪਸ਼ੂ ਭਲਾਈ ਕੈਂਪ ਵੀ ਲਾਇਆ ਜਾਵੇਗਾ, ਜਿਸ ਵਿੱਚ ਬਿਮਾਰ ਪਸ਼ੂਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਲਾਕਾ ਵਾਸੀਆਂ ਨੂੰ ਮੇਲੇ ਦਾ ਭਰਪੂਰ ਫਾਇਦਾ ਲੈਣ ਲਈ ਮੇਲੇ ਤੇ ਪਹੁੰਚਣ ਦਾ ਹਾਰਦਿਕ ਸੱਦਾ ਦਿੱਤਾ। ਇਸ ਮੌਕੇ ਡਾ. ਮਨਮੋਹਨਜੀਤ ਸਿੰਘ ਨੇ ਇਲਾਕਾ ਵਾਸੀਆਂ ਨੂੰ ਮੇਲੇ ਦਾ ਭਰਪੂਰ ਫਾਇਦਾ ਲੈਣ ਲਈ ਮੇਲੇ ਤੇ ਪਹੁੰਚਣ ਦਾ ਹਾਰਦਿਕ ਸੱਦਾ ਦਿੱਤਾ।