ਡਾ.ਅਮਨਦੀਪ ਵੱਲੋ ਬਤੌਰ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ਸੀ.ਜੇ.ਐਮ-ਕਮ- ਸਕੱਤਰ ਦਫਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਦਾ ਚਾਰਜ ਸੰਭਾਲਿਆ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਸ਼ਹੀਦ ਭਗਤ ਸਿੰਘ ਨਗਰ
ਡਾ.ਅਮਨਦੀਪ ਵੱਲੋ ਬਤੌਰ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ਸੀ.ਜੇ.ਐਮ-ਕਮ- ਸਕੱਤਰ ਦਫਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਦਾ ਚਾਰਜ ਸੰਭਾਲਿਆ ।
ਨਵਾਂ ਸ਼ਹਿਰ 21ਅਗਸਤ 2024
ਡਾ. ਅਮਨਦੀਪ ਵੱਲੋ ਬਤੌਰ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸਹੀਦ ਭਗਤ ਸਿੰਘ ਨਗਰ ਦਾ ਚਾਰਜ ਸੰਭਾਲਿਆ । ਇਸ ਤੋਂ ਪਹਿਲਾ ਉਹ ਬਤੌਰ ਵਧੀਕ ਸਿਵਲ ਜੱਜ ( ਸੀਨੀਅਰ ਡੀਵੀਜ਼ਨ) ਜ਼ੀਰਾ ਜ਼ਿਲ੍ਹਾਂ ਫਿਰੋਜ਼ਪੁਰ ਵਿਖੇ ਆਪਣੀਆ ਸੇਵਾਵਾਂ ਨਿਵਾ ਚੁੱਕੇ ਹਨ । ਉਹਨਾਂ ਨੇ ਕਿਹਾ ਜੇਕਰ ਕਿਸੇ ਵੀ ਲੋੜਵੰਦ ਵਿਅਕਤੀ ਜਾਂ ਔਰਤ ਨੂੰ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਲੈਣੀ ਹੋਵੇ ਤਾਂ ਉਹ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਫਰੰਟ ਆਫਿਸ ਵਿੱਚ ਆ ਸਕਦਾ ਹੈ ਅਤੇ ਮੁਫਤ ਕਾਨੂੰਨੀ ਸਹਾਇਤਾ ਦਾ ਲਾਭ ਲੈ ਸਕਦਾ ਹੈ ਅਤੇ ਟੋਲ ਫ੍ਰੀ ਨੰਬਰ 1968, 15100 ਜਾਂ ਦਫਤਰ ਦੇ ਨੰਬਰ 01823-223511 ਤੇ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਉਨਾਂ ਕਿਹਾ ਕਿ ਜ਼ਿਲ੍ਹਾ ਕੋਰਟ ਕੰਪਲੈਕਸ, ਸ.ਭ.ਸ ਨਗਰ ਵਿਖੇ ਮਿਤੀ 14.09.2024 ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾਣੀ ਹੈ ਅਤੇ ਇਸ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ।