ਪਸ਼ੂਆਂ ਨੂੰ ਮੂਹ ਖੁਰ ਬੀਮਾਰੀ ਤੋਂ ਬਚਾਉਣ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ ਦਾ ਕੀਤੀ ਮੰਤਰੀ ਖੁੱਡਿਆਂ ਨੇ ਸ਼ੁਰੂਆਤ

-ਪਸ਼ੂਆਂ ਨੂੰ ਮੂਹ ਖੁਰ ਬੀਮਾਰੀ ਤੋਂ ਬਚਾਉਣ ਲਈ ਰਾਜ ਪੱਧਰੀ ਟੀਕਾਕਰਨ ਮੁਹਿੰਮ ਦਾ ਕੀਤੀ ਮੰਤਰੀ ਖੁੱਡਿਆਂ ਨੇ ਸ਼ੁਰੂਆਤ
--
ਲੰਬੀ, 15 ਅਪ੍ਰੈਲ
ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪਸ਼ੂਆਂ ਨੂੰ ਮੂਹ ਖੁਰ ਬੀਮਾਰੀ ਤੋਂ ਬਚਾਉਣ ਲਈ ਐਨ ਏ ਡੀ ਸੀ ਪੀ ਅਧੀਨ ਰਾਜ ਪੱਧਰੀ ਟੀਕਾਕਰਨ ਮੁਹਿੰਮ ਦਾ ਉਦਘਾਟਨ ਸ ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਕੈਬਨਿਟ ਮੰਤਰੀ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਪੰਜਾਬ ਨੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਲੰਬੀ ਹਲਕੇ ਤੋਂ ਕੀਤਾ।
ਉਨ੍ਹਾਂ ਕਿਹਾ ਕਿ ਇਸ ਵਾਰ ਮੂਹ ਖੁੁਰ ਬੀਮਾਰੀ ਦੇ ਬਚਾਅ ਲਈ ਛੇਵੇਂ ਰਾਊਂਡ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਜਿਸ ਲਈ ਸਰਕਾਰ ਵੱਲੋਂ 65 ਲੱਖ ਖੁਰਾਕਾਂ ਪ੍ਰਾਪਤ ਕੀਤੀਆਂ ਗਈਆਂ ਹਨ ਅਤੇ ਇਹ ਵੈਕਸੀਨ ਸਾਰੀਆਂ ਪਸ਼ੂ ਸੰਸਥਾਵਾਂ ਵਿਚ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ 2000 ਤੋਂ ਵੱਧ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ 15 ਅਪ੍ਰੈਲ 2025 ਤੋਂ 30 ਮਈ 2025 ਤੱਕ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿਚ ਘਰ ਘਰ ਜਾ ਕੇ ਮਹਿਰੂ ਅਤੇ ਗੋਕੇ ਪਸ਼ੂਆਂ ਨੂੰ ਮੁਫਤ ਟੀਕਾਕਰਨ ਕਰਨਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਸ਼ੂ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪਸ਼ੂ ਪਾਲਕਾਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਮੂੰਹ ਖੁਰ ਦੇ ਟੀਕਾਕਰਨ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਪਿਛਲੇ ਹਫਤੇ ਹੀ 7.77 ਕਰੋੜ ਦੀ ਲਾਗਤ ਨਾਲ ਪਸ਼ੂਧਨ ਨੂੰ ਮਲੱਪ ਰਹਿਤ ਕਰਨ ਲਈ ਮੁਫਤ ਦਵਾਈ ਮੁਹੱਈਆ ਕਰਵਾਈ ਗਈ ਸੀ।
ਸ਼੍ਰੀ ਰਾਹੁਲ ਭੰਡਾਰੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ 45 ਦਿਨ ਵਿਚ ਇਸ ਮੁਹਿੰਮ ਨੂੰ ਮੁਕੰਮਲ ਕਰਨ ਨੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੋਈ ਵੀ ਪਸ਼ੂ ਇਸ ਟੀਕਾਕਰਨ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਨੂੰ ਵੈਕਸੀਨ ਦੀ ਕੋਲਡ ਚੈਨ ਬਣਾ ਕੇ ਰੱਖਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।
ਡਾ ਗੁਰਸ਼ਰਨਜੀਤ ਸਿੰਘ ਬੇਦੀ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਕਿਹਾ ਕਿ ਮੂੰਹ ਖੁਰ ਇਕ ਵਿਸ਼ਾਣੂ ਨਾਲ ਫੈਲਣ ਵਾਲੀ ਬੀਮਾਰੀ ਹੈ ਜਿਸ ਨਾਲ ਪਸ਼ੂਆਂ ਦੇ ਦੁੱਧ ਦੀ ਪੈਦਾਵਾਰ ਵਿਚ ਕਾਫੀ ਗਿਰਾਵਟ ਆ ਜਾਂਦੀ ਹੈ। ਉਨ੍ਹਾਂ ਕਿਹਾ ਪਸ਼ੂਆਂ ਨੂੰ ਅਗਾਊ ਟੀਕਾਕਰਨ ਕਰਵਾਉਣ ਨਾਲ ਇਸ ਬੀਮਾਰੀ ਨਾਲ ਹੋਣ ਵਾਲੇ ਆਰਥਿਕ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।ਉਹਨਾਂ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਇਸ ਟੀਕਾਕਰਨ ਦਾ ਪਸ਼ੂਆਂ ਦੀ ਸਿਹਤ 'ਤੇ ਕੋਈ ਦੁਰਪ੍ਰਭਾਵ ਨਹੀਂ ਹੈ ਅਤੇ ਉਹ ਨਿਸ਼ਚਿੰਤ ਹੋ ਕੇ ਆਪਣੇ ਪਸ਼ੂਆਂ ਨੂੰ ਟੀਕਾਕਰਨ ਕਰਵਾਉਣ।
ਇਸ ਮੌਕੇ ਡਾ ਰਾਜ ਕੁਮਾਰ ਗੁਪਤਾ ਐਡੀਸ਼ਨਲ ਸੀ ਈ ਓ ਪੰਜਾਬ ਲਾਈਵਸਟਾਕ ਡਿਪਲੈਪਮੈਂਟ ਬੋਰਡ ਪੰਜਾਬ, ਡਾ ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ਼੍ਰੀ ਮੁਕਤਸਰ ਸਾਹਿਬ, ਡਾ ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫਸਰ ਮਲੋਟ, ਡਾ ਪੁਰਸ਼ੋਤਮ ਮਾਂਝੀ, ਸ੍ਰੀ ਮਨਵਿੰਦਰ ਸਿੰਘ ਅਤੇ ਸ਼੍ਰੀ ਗੁਰਮੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।