ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ 18 ਸਤੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ- ਵਧੀਕ ਡਿਪਟੀ ਕਮਿਸ਼ਨਰ ਵਿਕਾਸ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ 18 ਸਤੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ- ਵਧੀਕ ਡਿਪਟੀ ਕਮਿਸ਼ਨਰ ਵਿਕਾਸ
ਤਰਨ ਤਾਰਨ, 16 ਸਤੰਬਰ :
ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 18 ਸਤੰਬਰ, 2024 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਸ੍ਰੀ ਵਰਿੰਦਰ ਪਾਲ ਬਾਜਵਾ, ਪੀ. ਐੱਸ. ਸੀ. ਵੱਲੋ ਸਾਂਝੀ ਕੀਤੀ ਗਈ । ਇਸ ਦੇ ਸਬੰਧ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤਰਨ ਤਾਰਨ ਵੱਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਰਕਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ. ਐੱਮ. ਆਰ. ਗਰੁੱਪ) ਕੰਪਨੀ ਭਾਗ ਲੈ ਰਹੀ ਹੈ। ਪਲੇਸਮੈਂਟ ਲਈ ਰਕਸ਼ਾ ਸਕਿਉਰਿਟੀ ਕੰਪਨੀ ਨੂੰ ਸਕਿਉਰਟੀ ਗਾਰਡ ਲਈ ਫਰੈਸ਼ਰ ਅਤੇ ਸਾਬਕਾ ਫੌਜੀਆਂ ਉਮੀਦਵਾਰਾਂ ਦੀ ਜਰੂਰਤ ਹੈ, ਸਾਬਕਾ ਫੋਜੀਆਂ ਲਈ ਯੋਗਤਾ ਘੱਟੋ-ਘੱਟ ਦਸਵੀਂ ਪਾਸ (ਤਨਖਾਹ 25000 ਰੁਪਏ ਸਮੇਤ ਈ. ਐੱਸ. ਆਈ. +ਈ. ਪੀ. ਐੱਫ਼) ਉਮਰ ਹੱਦ ਵੱਧ ਤੋਂ ਵੱਧ 40 ਸਾਲ ਹੋਵੇ ਅਤੇ ਇਸ ਤੋਂ ਇਲਾਵਾ ਕੰਪਨੀ ਨੂੰ ਫਰੈਸ਼ਰ ਉਮੀਦਵਾਰਾਂ ਦੀ ਵੀ ਜਰੂਰਤ ਹੈ, ਘੱਟੋ-ਘੱਟ ਯੋਗਤਾ ਦਸਵੀਂ ਪਾਸ (ਤਨਖਾਹ 15000 ਤੋਂ 30000 ਰੁਪਏ ਸਮੇਤ ਈ. ਐੱਸ. ਆਈ. +ਈ. ਪੀ. ਐੱਫ਼) ਇਨ੍ਹਾਂ ਅਸਾਮੀਆਂ ਲਈ ਲੜਕਿਆਂ ਦੀ ਲੰਬਾਈ 5 ਫੁੱਟ 6 ਇੰਚ ਅਤੇ ਲੜਕੀਆਂ ਦੀ ਲੰਬਾਈ 5 ਫੁੱਟ 3 ਇੰਚ, ਉਮਰ ਹੱਦ 18 ਤੋਂ 35 ਸਾਲ ਹੈ ।
ਉਹਨਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਮਿਤੀ 18 ਸਤੰਬਰ, 2024 ਨੂੰ ਸਵੇਰੇ 10 ਵਜੇ ਤੋਂ ਦੁਪਿਹਰ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜਿਲ ਡੀ. ਸੀ. ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੱਦੀ) ਤਰਨ ਤਾਰਨ, ਵਿਖੇ ਆਪਣੇ ਪੜਾਈ ਦੇ ਸਰਟੀਫਿਕੇਟ, ਆਧਾਰ ਕਾਰਡ, ਹੋਰ ਦਸਤਾਵੇਜ, ਅਸਲ ਅਤੇ ਫੋਟੋ ਸਟੇਟ ਲੈ ਕੇ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਸ੍ਰੀ ਵਿਕਰਮ ਜੀਤ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ, ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਬੇਰੋਜ਼ਗਾਰ ਉਮੀਦਵਾਰਾਂ ਨੂੰ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਹੈੱਲਪਲਾਈਨ ਨੰਬਰ 7717397013 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
-----------