ਦੁਸਹਿਰੇ ਮੌਕੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ
ਬਠਿੰਡਾ, 11 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵਲੋਂ ਦੁਸਹਿਰੇ ਮੌਕੇ ਮਿਤੀ 12 ਅਕਤੂਬਰ 2024 (ਸ਼ਨਿੱਚਰਵਾਰ) ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕ ਦੁਸਹਿਰੇ ਮੌਕੇ ਆਪਣੇ ਘਰਾਂ ਤੋਂ ਹੈਲਪਲਾਈਨ ਨੰਬਰ 1076 ’ਤੇ ਕਾਲ ਕਰਕੇ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 43 ਸੇਵਾਵਾਂ ਦਾ ਲਾਭ ਉਠਾ ਸਕਦੇ ਹਨ।