ਪਰਾਲੀ ਪ੍ਰਬੰਧਨ ਵਿੱਚ ਚੰਗਾ ਕੰਮ ਕਰਨ ਵਾਲੀ ਗ੍ਰਾਮ ਪੰਚਾਇਤ ਨੂੰ ਮਿਲੇਗੀ 5 ਲੱਖ ਰੁਪਏ ਦੀ ਗਰਾਂਟ : ਡਿਪਟੀ ਕਮਿਸ਼ਨਰ
ਬਠਿੰਡਾ, 22 ਅਕਤੂਬਰ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਿਸਾਨਾਂ ਦੇ ਹਿੱਤਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਵਾਤਾਵਰਣ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਲੜੀ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲਾ ਬਠਿੰਡਾ ਵਿੱਚ ਜੋ ਵੀ ਪੰਚਾਇਤ ਪਰਾਲੀ ਪ੍ਰਬੰਧਨ ਸਬੰਧੀ ਚੰਗਾ ਕੰਮ ਕਰੇਗੀ ਅਤੇ ਜਿਸ ਪੰਚਾਇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਹੀਂ ਵਾਪਰੇਗੀ ਤੇ ਪੰਚਾਇਤ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ, ਉਸ ਪੰਚਾਇਤ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ 5 ਲੱਖ ਰੁਪਏ ਦੀ ਗਰਾਂਟ ਮੁਹੱਈਆ ਕਰਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਇਹ ਵੀ ਦੱਸਿਆ ਕਿ ਧਾਰਾ 163 ਭਾਰਤੀ ਨਾਗਰਿਕ ਸੁਰੱਕਸ਼ਾ ਸਾਹਿੰਤਾ 2023 ਰਾਹੀਂ ਜਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਝੋਨੇ ਦੀ ਨਾੜ/ਪਰਾਲੀ ਅਤੇ ਰਹਿੰਦ ਖੂੰਹਦ ਆਦਿ ਨੂੰ ਅੱਗ ਲਗਾਉਣ 'ਤੇ ਮੁਕੰਮਲ ਪਾਬੰਦੀ ਲਗਾਈ ਹੋਈ ਹੈ।