ਪਲੇਸਮੈਂਟ ਕੈਂਪ 25 ਸਤੰਬਰ ਨੂੰ : ਡਿਪਟੀ ਕਮਿਸ਼ਨਰ
ਬਠਿੰਡਾ, 23 ਸਤੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ 25 ਸਤੰਬਰ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਵੈਲਨੈਸ ਅਡਵਾਈਜ਼ਰ, ਮੈਨਜਰ, ਅਸ਼ਿਸਟੈਂਟ ਮੈਨੇਜਰ ਦੀਆਂ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਵੈਲਨੈਸ ਅਡਵਾਈਜ਼ਰ ਲਈ ਯੋਗਤਾ ਬਾਰਵੀਂ ਅਤੇ ਮੈਨਜਰ, ਅਸ਼ਿਸਟੈਂਟ ਮੈਨੇਜਰ ਲਈ ਯੋਗਤਾ ਗਰੈਜੂਏਸ਼ਨ ਨਾਲ ਮਾਰਕੀਟਿੰਗ ਦਾ ਤਿੰਨ ਸਾਲ ਦਾ ਤਜਰਬਾ ਹੋਣਾ ਜ਼ਰੂਰੀ ਹੈ।
ਅੱਗੇ ਹੋਰ ਜਾਣਕਾਰੀ ਦਿੰਦਿਆਂ ਰੋਜਗਾਰ ਅਫ਼ਸਰ ਸ਼੍ਰੀਮਤੀ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਕੇਵਲ ਲੜਕੀਆਂ ਅਪਲਾਈ ਕਰ ਸਕਦੀਆਂ ਹਨ। ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 26 ਸਾਲ ਹੈ। ਵੈਲਨੈਂਸ ਅਡਵਾਈਜ਼ਰ ਲਈ ਤਨਖਾਹ 8 ਤੋਂ 15 ਹਜ਼ਾਰ ਰੁਪਏ ਤੇ ਮੈਨੇਜਰ, ਅਸ਼ਿਸਟੈਂਟ ਮੈਨਜਰ ਲਈ ਤਨਖਾਹ 20 ਤੋਂ 25 ਹਜ਼ਾਰ ਰੁਪਏ ਪ੍ਰਤੀ ਮਹੀਨਾ ਹੋਵੇਗੀ।
ਚਾਹਵਾਨ ਪ੍ਰਾਰਥੀ ਆਪਣੇ ਨਾਲ ਬਾਈਓਡਾਟਾ, ਅਧਾਰ ਕਾਰਡ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਪੈਨ ਕਾਰਡ ਆਦਿ ਲੈ ਕੇ 25 ਸਤੰਬਰ 2024 ਨੂੰ ਸਵੇਰੇ 09:30 ਵਜੇ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਹੁੰਚ ਸਕਦੇ ਹਨ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਬਿਊਰੋ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰ ਸਕਦੇ ਹਨ।