ਸੂਬਾ ਸਰਕਾਰ ਪਿੰਡਾਂ, ਸ਼ਹਿਰਾਂ ਅਤੇ ਸਕੂਲਾਂ ਦੇ ਵਿਕਾਸ ਲਈ ਤਤਪਰ : ਅੰਮ੍ਰਿਤ ਲਾਲ ਅਗਰਵਾਲ

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਬਠਿੰਡਾ
ਸੂਬਾ ਸਰਕਾਰ ਪਿੰਡਾਂ, ਸ਼ਹਿਰਾਂ ਅਤੇ ਸਕੂਲਾਂ ਦੇ ਵਿਕਾਸ ਲਈ ਤਤਪਰ : ਅੰਮ੍ਰਿਤ ਲਾਲ ਅਗਰਵਾਲ
ਸੂਬਾ ਸਰਕਾਰ ਪਿੰਡਾਂ, ਸ਼ਹਿਰਾਂ ਅਤੇ ਸਕੂਲਾਂ ਦੇ ਵਿਕਾਸ ਲਈ ਤਤਪਰ : ਅੰਮ੍ਰਿਤ ਲਾਲ ਅਗਰਵਾਲ
ਬਠਿੰਡਾ, 16 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ, ਸ਼ਹਿਰਾਂ ਅਤੇ ਸਕੂਲਾਂ ਦੇ ਵਿਕਾਸ ਲਈ ਤਤਪਰ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਜੱਸੀ ਬਾਗ ਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੇਨ ਗੇਟ ਅਤੇ ਸਕੂਲ ਵਿੱਚ ਇੰਟਰਲਾਕ ਟਾਇਲਾਂ ਪਾਉਣ ਦੇ ਲਈ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲਾਂ ਵੱਲ ਕੋਈ ਖਾਸ ਧਿਆਨ ਨਹੀਂ ਦਿੱਤਾ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਅਤੇ ਸਿੱਖਿਆ ਲਈ ਕ੍ਰਾਂਤੀਕਾਰੀ ਪਹਿਲਕਦਮੀਆਂ ਕਰ ਰਹੀ ਹੈ।
ਇਸ ਮੌਕੇ ਪਿੰਡ ਦੀ ਸਮੂਹ ਪੰਚਾਇਤ ਅਤੇ ਸਕੂਲ ਵੱਲੋਂ ਕੁਝ ਹੋਰ ਜਰੂਰਤਾਂ ਜਿਵੇਂ ਕਿ ਬੱਚਿਆਂ ਦੇ ਖਾਣੇ ਲਈ ਕਿਚਨ ਸ਼ੈੱਡ, ਸਕੂਲ ਲਈ ਜਰਨੇਟਰ ਤੋਂ ਇਲਾਵਾ ਅਤੇ ਪਾਣੀ ਦੀ ਸਟੋਰੇਜ ਕਪੈਸਿਟੀ ਵਧਾਉਣ ਦੀ ਮੰਗ ਰੱਖੀ ਗਈ। ਇਸ ਮੌਕੇ ਚੇਅਰਮੈਨ ਸ਼੍ਰੀ ਅਗਰਵਾਲ ਨੇ ਭਰੋਸਾ ਦਵਾਇਆ ਕਿਹਾ ਕਿ ਉਨ੍ਹਾਂ ਦੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾਵੇਗਾ।
ਇਸ ਤੋਂ ਪਹਿਲਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੂੰ ਸਕੂਲ ਦੇ ਹੈਡ ਟੀਚਰ ਮੈਡਮ ਰਾਜ ਰਾਣੀ ਅਤੇ ਸਮੁੱਚੇ ਸਟਾਫ ਵਲੋਂ ਸਨਮਾਨਿਤ ਵੀ ਕੀਤਾ ਗਿਆ।
ਇਸ ਦੌਰਾਨ ਚੇਅਰਮੈਨ ਲੈਡ ਮਾਰਗੇਜ ਬੈਂਕ ਸ. ਪਰਮਜੀਤ ਸਿੰਘ ਕੋਟਫੱਤਾ, ਜੱਸੀ ਬਾਗ ਵਾਲੀ ਦੇ ਸਾਬਕਾ ਸਰਪੰਚ ਕਰਮਜੀਤ ਸਿੰਘ, ਪੰਚਾਇਤ ਸੈਕਟਰੀ ਜੱਸੀ ਬਾਗ ਵਾਲੀ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।