ਅੱਜ ਅੰਮ੍ਰਿਤਸਰ ਦੱਖਣੀ ਹਲਕੇ ਵਿੱਚ 1 ਕਰੋੜ ਤੋਂ ਵੱਧ ਲਾਗਤ ਵਾਲੇ ਕੰਮ ਸਕੂਲਾਂ ਵਿੰਚ ਪੂਰੇ ਹੋਏ -ਨਿੱਝਰ

ਅੱਜ ਅੰਮ੍ਰਿਤਸਰ ਦੱਖਣੀ ਹਲਕੇ ਵਿੱਚ 1 ਕਰੋੜ ਤੋਂ ਵੱਧ ਲਾਗਤ ਵਾਲੇ ਕੰਮ ਸਕੂਲਾਂ ਵਿੰਚ ਪੂਰੇ ਹੋਏ -ਨਿੱਝਰ
ਸੁਲਤਾਨਵਿੰਡ ਵਿਖੇ ਨਿੱਝਰ ਨੇ ਕੀਤਾ ਸਕੂਲ ਆਫ ਐਮੀਨੈਂਸ ਦੀ ਨਵੀਂ ਬਿਲਡਿੰਗ ਦਾ ਉਦਘਾਟਨ
ਅੰਮ੍ਰਿਤਸਰ, 9 ਅਪ੍ਰੈਲ:
ਰਾਜ ਸਰਕਾਰ ਵੱਲੋਂ ਪੰਜਾਬ ਵਿੱਚ ਸਿਖਿਆ ਕ੍ਰਾਂਤੀ ਤਹਿਤ ਸਕੂਲਾਂ ਦਾ ਵੱਡੀ ਪੱਧਰ ਤੇ ਕਾਇਆ ਕਲਪ ਕੀਤਾ ਜਾ ਰਿਹਾ ਹੈ, ਜਿਸ ਤਹਿਤ ਡਾ: ਇੰਦਰਬੀਰ ਸਿੰਘ ਨਿੱਝਰ ਵਿਧਾਇਕ ਹਲਕਾ ਅੰਮ੍ਰਿਤਸਰ ਦੱਖਣੀ ਨੇ ਅੱਜ ਸ਼ਹੀਦ ਗੁਰਮੀਤ ਸਿੰਘ ਸਕੂਲ ਆਫ ਐਮੀਨੈਂਸ ਸੁਲਤਾਨਵਿੰਡ ਵਿਖੇ ਨਵੀਂ ਬਿਲਡਿੰਗ, ਸਰਕਾਰੀ ਪ੍ਰਾਇਮਰੀ ਸਕੂਲ ਸੁਲਤਾਨਵਿੰਡ, ਸਰਕਾਰੀ ਸੀਨੀਅਰ ਸੈਕਡਰੀ ਸਕੂਨ ਮਾਹਣਾ ਸਿਘ ਲੜਕੀਆਂ, ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਅਤੇ ਸਰਕਾਰੀ ਮਿਡਲ ਸਕੂਲ ਚੌਂਕ ਬਾਬਾ ਸਾਹਿਬ ਵਿਖੇ ਵੱਖ ਵੱਖ ਕੰਮਾਂ ਦੇ ਉਦਘਾਟਨ ਕੀਤੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਿਦਿਆ ਗ੍ਰਹਿਣ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜ ਦੀ ਤਰੱਕੀ ਸਿਖਿਆ ਦੇ ਢਾਂਚੇ ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਕੂਲਾਂ ਵਿੱਚ ਬੱਚਿਆਂ ਨੂੰ ਮਿਆਰੀ ਸਿਖਿਆ ਪ੍ਰਦਾਨ ਕਰਕੇ ਸਮੇਂ ਦੇ ਹਾਣੀ ਬਣਾਉਣ ਨੂੰ ਪਹਿਲ ਦਿਆਂਗੇ ਅਤੇ ਆਉਣ ਵਾਲੀ ਪੀੜੀ ਸਰਕਾਰੀ ਸਕੂਲਾਂ ਵਿੱਚ ਸਿਖਿਆ ਪ੍ਰਾਪਤ ਕਰਨ ਨੂੰ ਪਹਿਲ ਦੇਵੇਗੀ। ਉਨ੍ਹਾਂ ਕਿਹਾ ਕਿ ਸਕੂਲਾਂ ਉਤੇ ਖਰਚ ਕੀਤਾ ਗਿਆ ਇਹ ਪੈਸਾ ਸਾਡੀਆਂ ਆਉਣ ਵਾਲੀਆਂ ਪੀੜੀਆਂ ਦੀ ਤਕਦੀਰ ਬਦਲੇਗਾ।
ਇਸ ਮੌਕੇ ਸਕੂਲ ਵਿੱਚ ਬਿਜਨੈਸ ਬਲਾਸਟਰ ਤਹਿਤ ਵੱਖ ਵੱਖ ਸਟਾਲਾਂ ਦੇ ਨਾਲ ਆਰਟ ਐਂਡ ਕਰਾਫਟ ਦੇ ਸਮਾਨ ਦੀ ਪ੍ਰਦਰਸ਼ਨੀ ਵੀ ਲਗਾਈ। ਸਕੂਲੀ ਵਿਦਿਆਰਥੀਆਂ ਨੇ ਸ਼ਬਦ ਗਾਇਨ ਦੇ ਨਾਲ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰ ਕੌਰ ਨੇ ਸਕੂਲ ਦੀ ਤਰੱਕੀ ਅਤੇ ਉਪਲਬੱਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਮੁੱਖ ਮਹਿਮਾਨ ਨੂੰ ਸਨਮਾਨਤ ਵੀ ਕੀਤਾ।