ਅੰਮ੍ਰਿਤਸਰ ਵਿਖੇ ਫਸਲਾਂ ਦੀ ਰਹਿੰਦ-ਖੂਹੰਦ ਦੀ ਸੰਭਾਲ ਸਬੰਧੀ ਰਾਸ਼ਟਰੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ ਵਿਖੇ ਫਸਲਾਂ ਦੀ ਰਹਿੰਦ-ਖੂਹੰਦ ਦੀ ਸੰਭਾਲ ਸਬੰਧੀ ਰਾਸ਼ਟਰੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ 6 ਸਤੰਬਰ 2024 --
ਅੰਮ੍ਰਿਤਸਰ ਵਿਖੇ ਫਸਲਾਂ ਦੀ ਰਹਿੰਦ-ਖੂਹੰਦ ਦੀ ਸੰਭਾਲ ਸਬੰਧੀ ਰਾਸ਼ਟਰੀ ਵਰਕਸ਼ਾਪ ਆਯੋਜਿਤ ਕੀਤੀ ਗਈ। ਸਕੱਤਰ ਖੇਤੀਬਾੜੀ ਪੰਜਾਬ ਸ਼੍ਰੀ ਅਜੀਤ ਬਾਲਾਜੀ ਜੋਸ਼ੀ ਵੱਲੋਂ ਵਰਕਸ਼ਾਪ ਵਿੱਚ ਭਾਗ ਲੈਣ ਆਏ ਕੇਂਦਰ ਸਰਕਾਰ ਦੇ ਅਧਿਕਾਰੀਆਂ ਅਤੇ ਕਿਸਾਨਾਂ ਦਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਵੀ ਇਸ ਵਰਕਸ਼ਾਪ ਵਿੱਚ ਸ਼ਾਮਿਲ ਹੋਏ। ਕੇਂਦਰ ਸਰਕਾਰ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਭਾਰਤ ਸਰਕਾਰ ਵੱਲੋਂ ਪਰਾਲੀ ਦੀ ਸੰਭਾਲ ਲਈ ਵੱਖ-ਵੱਖ ਖੇਤੀ ਮਸ਼ੀਨਰੀ ਤੇ ਸਬਸਿਡੀ ਮੁੱਹਈਆ ਕਰਵਾਈ ਜਾ ਰਹੀ ਹੈ। ਸੈਕਟਰੀ ਖੇਤੀਬਾੜੀ ਪੰਜਾਬ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਇੰਨ-ਸੀਟੂ ਵਿਧੀ ਅਤੇ ਪਰਾਲੀ ਦੀਆਂ ਗੱਠਾਂ ਬਣਾ ਕੇ ਐਕਸ-ਸੀਟੂ ਵਿਧੀ ਰਾਂਹੀ ਸੰਭਾਲ ਕਰਨ ਲਈ ਅਪੀਲ ਕੀਤੀ ਗਈ।
ਡਾਇਰੈਕਟਰ ਖੇਤੀਬਾੜੀ ਪੰਜਾਬ ਸ. ਜਸਵੰਤ ਸਿੰਘ ਵੱਲੋਂ ਕਿਸਾਨਾਂ ਨੂੰ ਦੱਸਿਆ ਗਿਆ ਕਿ ਜਿੰਨਾਂ ਕਿਸਾਨਾਂ ਨੂੰ ਮਸ਼ੀਨਰੀ ਖਰੀਦਣ ਲਈ ਮੰਨਜੂਰੀ ਪੱਤਰ ਜਾਰੀ ਕੀਤੇ ਗਏ ਉਹ ਸਮੇਂ ਸਿਰ ਮਸ਼ੀਨਰੀ ਖਰੀਦ ਲੈਣ ਤਾਂ ਜੋ ਮਸ਼ੀਨਰੀ ਬਾਬਤ ਬਣਦੀ ਸਬਸਿਡੀ ਉਹਨਾਂ ਨੂੰ ਸਮੇਂ ਸਿਰ ਜਾਰੀ ਕੀਤੀ ਜਾ ਸਕੇ। ਮਾਹਿਰਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ ਤਾਂ ਜੋ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਿਆ ਜਾ ਸਕੇ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੂੰ ਵਧਾਇਆ ਜਾ ਸਕੇ। ਇਸ ਦੌਰਾਨ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਅਧਿਕਾਰੀਆਂ ਵੱਲੋਂ ਪਰਾਲੀ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਦੌਰਾਨ ਪਰਾਲੀ ਸੰਭਾਲ ਲਈ ਵਰਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੀ ਪ੍ਰਦਰਸ਼ਨੀ ਵੀ ਲਗਾਈ ਗਈ।
ਇਸ ਵਰਕਸ਼ਾਪ ਵਿੱਚ ਡਾ. ਪ੍ਰਮੋਦ ਕੁਮਾਰ ਮਹੇਂਦਰਾ, ਅਡੀਸ਼ਨਲ ਸੈਕਟਰੀ ਭਾਰਤ ਸਰਕਾਰ, ਡਾ. ਵੀ.ਐਨ ਕੇਲ ਵਧੀਕ ਕਮਿਸ਼ਨਰ (ਮਸ਼ੀਨਰੀ) ਭਾਰਤ ਸਰਕਾਰ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਜੋਤੀ ਬਾਲਾ ਮੱਟੂ, ਸ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਪੰਜਾਬ, ਡਾ. ਜਤਿੰਦਰ ਕੁਮਾਰ ਤੋਮਰ ਡਾਇਰੈਕਟਰ ਖੇਤੀਬਾੜੀ ਉੱਤਰ ਪ੍ਰਦੇਸ਼, ਇੰਜ. ਜਗਦੀਸ਼ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ, ਇੰਜ. ਜੇ.ਪੀ. ਚੌਧਰੀ ਸੰਯੁਕਤ ਡਾਇਰੈਕਟਰ ਖੇਤੀਬਾੜੀ ਉੱਤਰ ਪ੍ਰਦੇਸ਼, ਸ਼੍ਰੀ ਅੰਕੁਸ਼ ਤੇਵਾਨੀ, ਸ਼੍ਰੀ ਗੌਤਮ ਕੁਮਾਰ ਸ਼ਰਮਾ ਸਇੰਸਟਿਸਟ ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਨਵੀਂ ਦਿੱਲੀ, ਸ਼੍ਰੀ ਅਪੂਰਵ ਸ਼ਰਮਾ, ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਤਜਿੰਦਰ ਸਿੰਘ ਪੰਜਾਬ ਦੇ ਹੋਰਨਾਂ ਜਿਲਿਆਂ ਤੋਂ ਖੇਤੀ ਮਾਹਿਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਖੇਤੀ ਵਿਗਿਆਨੀ, ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਤੋਂ ਮਾਹਿਰ ਸਾਇੰਸਦਾਨ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।