ਮਹਾਂਲੇਖਾਕਾਰ ਵਿਭਾਗ ਵਲੋਂ 21 ਨਵੰਬਰ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਮਹਾਂਲੇਖਾਕਾਰ ਵਿਭਾਗ ਵਲੋਂ 21 ਨਵੰਬਰ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
ਅੰਮ੍ਰਿਤਸਰ 19 ਨਵੰਬਰ 2024—
ਜਿਲ੍ਹੇ ਵਿੱਚ 21 ਨਵੰਬਰ ਨੂੰ ਆਲ ਇੰਡੀਆ ਸਰਵਿਸ ਦੇ ਪੈਨਸ਼ਨਰਾਂ ਅਤੇ ਦੂਸਰੇ ਪੈਨਸ਼ਨਰਾਂ ਸਬੰਧੀ ਮਹਾਂਲੇਖਾਕਾਰ ਵਿਭਾਗ ਵਲੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਸਬੰਧੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਿਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਹ ਪੈਨਸ਼ਨ ਅਦਾਲਤ ਜਿਲ੍ਹਾ ਰੋਜ਼ਗਾਰ ਦਫ਼ਤਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੱਗੇਗੀ।
ਉਨਾਂ ਦੱਸਿਆ ਕਿ ਇਸ ਪੈਨਸ਼ਨ ਅਦਾਲਤ ਵਿੱਚ ਪੰਜਾਬ ਸਰਕਾਰ ਦੇ ਰਿਟਾਇਰ ਕਰਮਚਾਰੀਆਂ, ਆਲ ਇੰਡੀਆ ਸਰਵਿਸ ਦੇ ਪੈਨਸ਼ਨਰਾਂ ਦੀਆਂ ਸ਼ਿਕਾਇਤਾ ਦਾ ਨਿਪਟਾਰਾ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਪੈਨਸ਼ਨ ਅਦਾਲਤ ਵਿੱਚ ਜ਼ਰੂਰ ਭਾਗ ਲੈਣ ਅਤੇ ਜੇਕਰ ਕੋਈ ਪੈਨਸ਼ਨ ਸਬੰਧੀ ਸ਼ਿਕਾਇਤ ਹੈ ਤਾਂ ਉਸਦਾ ਨਿਪਟਾਰਾ ਕਰਵਾਉਣ।