ਆਮ ਲੋਕ ਸਰਕਾਰ ਵਲੋਂ ਜਾਰੀ ਪੈਸੇ ਦੀ ਸਹੀ ਅਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ ਲਈ ਅੱਗੇ ਆਉਣ – ਈ ਟੀ ਓ
ਆਮ ਲੋਕ ਸਰਕਾਰ ਵਲੋਂ ਜਾਰੀ ਪੈਸੇ ਦੀ ਸਹੀ ਅਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ ਲਈ ਅੱਗੇ ਆਉਣ – ਈ ਟੀ ਓ
ਗ੍ਰਾਮ ਪੰਚਾਇਤ ਝੰਗੀ ਸਾਹਿਬ ਵਿਖੇ ਆਂਗਣਵਾੜੀ ਸੈਂਟਰ ਦਾ ਕੀਤਾ ਉਦਘਾਟਨ
ਅੰਮ੍ਰਿਤਸਰ 25 ਜੂਨ 2023--ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਸਰਕਾਰ ਵਲੋਂ ਜਾਰੀ ਕੀਤਾ ਜਾਂਦਾ ਪੈਸਾ ਲੋਕਾਂ ਦਾ ਆਪਣਾ ਪੈਸਾ ਹੈ ਅਤੇ ਇਸਦੀ ਸਹੀ ਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ ਲਈ ਖੁਦ ਅੱਗੇ ਆਉਣ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ ਟੀ ਓ ਕੈਬਨਿਟ ਮੰਤਰੀ ਪੰਜਾਬ ਨੇ ਸਵਾਮੀ ਸੰਤੋਖ ਮੁੁਨੀ ਜੀ ਸਰਕਾਰੀ ਐਲੀਮੈਂਟਰੀ ਸਕੂਲ ਝੰਗੀ ਸਾਹਿਬ ਵਿਖੇ ਬਣਾਏ ਗਏ ਆਂਗਣਵਾੜੀ ਸੈਂਟਰ ਦਾ ਉਦਘਾਟਨ ਕਰਨ ਪਿਛੋਂ ਕੀਤਾ ਅਤੇ ਇਸ ਉਪਰੰਤ ਪਿੰਡ ਵਿਖੇ ਬਣੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਵੀ ਟੇਕਿਆ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵਲੋਂ ਦਿੱਤੀਆਂ ਗਈਆਂ ਗ੍ਰੰਟੀਆਂ ਤਹਿਤ ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਸੁਧਾਰ ਕੇ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਸਰਕਾਰ ਵਲੋਂ ਵੱਡੇ ਪੱਧਰ ਤੇ ਸਕੂਲਾਂ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਲਿਆਉਣਾ, ਸਿਹਤ ਸਹੂਲਤਾਂ ਦਾ ਮਿਆਰ ਉੱਚਾ ਚੁਕਣਾ, ਆਪਣੇ ਪਿੰਡਾਂ ’ਚ ਸਾਫ਼ ਸਫਾਈ ਯਕੀਨੀ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਬੁਨਿਆਦੀ ਸਹੂਲਤਾਂ ਦਾ ਮਿਆਰ ਉੱਚਾ ਚੁਕਣ ਲਈ ਲੋੜੀਂਦੇ ਫੰਡਜ਼ ਵਿੱਚ ਕੋਈ ਕਮੀ ਨਹੀਂ ਹੈ ਅਤੇ ਪਿੰਡਾਂ ਨੂੰ ਵਿਕਾਸ ਦੇ ਕਾਰਜਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਅਤੇ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਗ੍ਰਾਂਟਾਂ ਦੇ ਪੈਸੇ ਵਿੱਚ ਹੇਰ ਫੇਰ ਦੀ ਕੋਸ਼ਿਸ਼ ਕਰਦਾ ਹੈ ਤਾਂ ਮਾਮਲਾ ਤੁੰਰਤ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਸਬੰਧਤ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣੀ ਯਕੀਨੀ ਬਣਾਈ ਜਾ ਸਕੇ।
ਸ: ਈ ਟੀ ਓ ਨੇ ਕਿਹਾ ਕਿ ਜੰਡਿਆਲਾ ਗੁਰੂ ਹਲਕੇ ਦੇ ਮੁੱਢਲੇ ਢਾਂਚੇ, ਸੜ੍ਹਕਾਂ, ਸਕੂਲ ਅਤੇ ਹਸਪਤਾਲ ਆਦਿ ਦੇ ਕੰਮ ਮੇਰੀ ਪਹਿਲੀ ਤਰਜੀਹ ਹਨ ਅਤੇ ਜੰਡਿਆਲਾ ਗੁਰੂ ਹਲਕੇ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਮੇਰਾ ਮੁੱਖ ਉਦੇਸ਼ ਹੈ। ਇਸ ਮੌਕੇ ਬਾਬਾ ਪ੍ਰਮਾਨੰਦ ਜੀ, ਸ: ਸਤਿੰਦਰ ਸਿੰਘ, ਸ: ਸੁਖਵਿੰਦਰ ਸਿੰਘ, ਗ੍ਰਾਮ ਪੰਚਾਇਤ ਝੰਗੀ ਸਾਹਿਬ ਦੇ ਸਮੂਹ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।