ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 387 ਮੀਟ੍ਰਿਕ ਟਨ ਫ਼ਸਲ ਦੀ ਆਮਦ: ਡਿਪਟੀ ਕਮਿਸ਼ਨਰ
ਬਰਨਾਲਾ, 10 ਅਕਤੂਬਰ
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਆਈ ਏ ਐੱਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਕੱਲ੍ਹ 9 ਅਕਤੂਬਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 387 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ, ਜਦੋਂਕਿ ਕੱਲ੍ਹ 9 ਅਕਤੂਬਰ ਨੂੰ 137 ਟਨ ਫ਼ਸਲ ਮੰਡੀਆਂ ਵਿੱਚ ਆਈ। ਇਸ ਵਿਚੋਂ ਕੱਲ੍ਹ 97 ਮੀਟ੍ਰਿਕ ਟਨ, ਜਦੋਂਕਿ ਹੁਣ ਤਕ ਕੁੱਲ 190 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਮਾਰਕਫੈੱਡ ਵਲੋਂ 42 ਮੀਟ੍ਰਿਕ ਟਨ, ਪਨਗ੍ਰੇਨ ਵਲੋਂ 32 ਮੀਟ੍ਰਿਕ ਟਨ, ਪਨਸਪ ਵਲੋਂ 15 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 4 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ।