ਜ਼ਿਲ੍ਹਾ ਸਿੱਖਿਆ ਅਫਸਰ ਮਲਕਾ ਰਾਣੀ ਵੱਲੋਂ ਸਕੂਲਾਂ ਦਾ ਅਚਨਚੇਤੀ ਦੌਰਾ
ਜ਼ਿਲ੍ਹਾ ਸਿੱਖਿਆ ਅਫਸਰ ਮਲਕਾ ਰਾਣੀ ਵੱਲੋਂ ਸਕੂਲਾਂ ਦਾ ਅਚਨਚੇਤੀ ਦੌਰਾ
ਬਰਨਾਲਾ, 10 ਅਕਤੂਬਰ
ਵਿਦਿਆਰਥੀ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ ਅਤੇ ਸਰਕਾਰੀ ਸਕੂਲਾਂ 'ਚ ਚੱਲ ਰਹੇ ਸਿੱਖਿਆ ਵਿਭਾਗ ਦੇ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਮੈਡਮ ਮਲਕਾ ਰਾਣੀ ਵੱਲੋਂ ਸਕੂਲਾਂ ਦਾ ਅਚਨਚੇਤੀ ਦੌਰਾ ਕੀਤਾ ਗਿਆ। ਡੀਈਓ ਮੈਡਮ ਮਲਕਾ ਰਾਣੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੀਆ, ਸਰਕਾਰੀ ਹਾਈ ਸਕੂਲ ਪੰਧੇਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ, ਸਰਕਾਰੀ ਮਿਡਲ ਸਕੂਲ ਧੌਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂੰਮ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਵਿਖੇ ਸਕੂਲ ਮੁਖੀ, ਅਧਿਆਪਕਾਂ, ਵਿਦਿਆਰਥੀਆਂ ਅਤੇ ਨਾਨ ਟੀਚਿੰਗ ਸਟਾਫ਼ ਨਾਲ ਸੀਈਪੀ ਤਹਿਤ ਲਏ ਗਏ ਟੈਸਟਾਂ, ਸਿਲੇਬਸ, ਚੱਲ ਰਹੇ ਵੱਖ ਵੱਖ ਪ੍ਰੋਜੇਕਟਾਂ ਬਾਰੇ ਗੱਲਬਾਤ ਕੀਤੀ ਗਈ। ਉਹਨਾਂ ਸਕੂਲਾਂ ਦੀਆਂ ਮਿਡ ਡੇ ਮੀਲ ਕੰਟੀਨ ਵਿੱਚ ਬਣ ਰਹੇ ਖਾਣੇ ਦੀ ਕੁਆਲਿਟੀ, ਸਕੂਲਾਂ ਦੀਆਂ ਸਾਇੰਸ, ਕੈਮਿਸਟਰੀ, ਕੰਪਿਊਟਰ, ਐਨਐਸਐਫਕਿਊ ਲੈਬਜ ਅਤੇ ਲਾਇਬ੍ਰੇਰੀ ਨੂੰ ਚੈੱਕ ਕੀਤਾ। ਉਹਨਾਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ, ਲਾਇਬ੍ਰੇਰੀ ਵਿੱਚ ਚੰਗੀਆਂ ਕਿਤਾਬਾਂ ਪੜ੍ਹਨ ਅਤੇ ਰੋਜ਼ਾਨਾ ਅਖਬਾਰ ਪੜ੍ਹਨ ਦੀ ਚੇਟਕ ਲਾਉਣ ਲਈ ਪ੍ਰੇਰਿਤ ਕੀਤਾ। ਬੱਚਿਆਂ ਦੀ ਪੜ੍ਹਾਈ ਨੂੰ ਮੁੱਖ ਰੱਖਦਿਆਂ ਉਹਨਾਂ ਸਕੂਲ ਮੁੱਖੀਆਂ ਨੂੰ ਕਿਸੇ ਵੀ ਵਿਸ਼ੇ ਦਾ ਪੇਪਰ ਖ਼ਤਮ ਹੋਣ ਤੋਂ ਬਾਦ ਵਾਲੇ ਤਿੰਨ ਦਿਨਾਂ ਅੰਦਰ ਪੇਪਰ ਚੈਕ ਕਰਵਾਉਣ ਲਈ ਕਿਹਾ ਗਿਆ । ਉਹਨਾਂ ਨੇ ਸਤੰਬਰ ਪ੍ਰੀਖਿਆ ਦੇ ਅਧਾਰ 'ਤੇ ਵਧੀਆ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾਂ ਵਿਚ ਮੈਰਿਟ ਵਿਚ ਸਥਾਨ ਬਣਾਉਣ ਲਈ ਤਿਆਰੀ ਕਰਵਾਉਣ ਅਤੇ ਘੱਟ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾਂ ਦੀ ਪ੍ਰਸ਼ੰਸਾ ਵੀ ਕੀਤੀ ਗਈ।