ਟੀ.ਬੀ ਨੂੰ ਖਤਮ ਕਰਨ ਲਈ ਸਹੁੰ ਚੁੱਕ ਪ੍ਰੋਗਰਾਮ ਕਰਵਾਇਆ

ਬਰਨਾਲਾ, 23 ਜਨਵਰੀ
ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟੀ ਬੀ (ਤਪਦਿਕ) ਦੇ ਸ਼ੱਕੀ ਮਰੀਜ਼ਾਂ ਦੀ ਜਲਦੀ ਪਹਿਚਾਣ ਲਈ “ਨੇਸ਼ਨ ਵਾਈਡ 100 ਡੇ” ਟੀ ਬੀ ਕੰਪੇਨ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾਣ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਤਪਦਿਕ ਦੇ ਮਰੀਜ਼ਾਂ ਦੀ ਜਲਦੀ ਪਹਿਚਾਣ ਅਤੇ ਜਲਦੀ ਇਲਾਜ ਕਰਕੇ ਇਸ ਬਿਮਾਰੀ ‘ਤੇ ਛੇਤੀ ਕੰਟਰੋਲ ਕੀਤਾ ਜਾ ਸਕੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਸੰਧੂ ਵੱਲੋਂ ਟੀ.ਬੀ ਦੀ ਬਿਮਾਰੀ ਨੂੰ ਖਤਮ ਕਰਨ ਲਈ ਵਚਨਬੱਧਤਾ ਦੀ ਸਹੁੰ ਚੁੱਕ ਪ੍ਰੋਗਰਾਮ ਸਮੇਂ ਕੀਤਾ ਗਿਆ । ਉਹਨਾਂ ਕਿਹਾ ਕਿ “ਟੀ ਬੀ ਮੁਕਤ ਭਾਰਤ ਅਭਿਆਨ”ਤਹਿਤ ਜ਼ਿਲ੍ਹਾ ਬਰਨਾਲਾ ‘ਚ ਤਪਦਿਕ ਰੋਗ ਨੂੰ ਖਤਮ ਕਰਕੇ ਪੰਜਾਬ ਰਾਜ ਅਤੇ ਭਾਰਤ ਨੂੰ ਤਪਦਿਕ ਮੁਕਤ ਬਣਾ ਸਕੀਏ।
ਇਸ ਸਮੇਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ ਕੁਮਾਰ, ਜ਼ਿਲ੍ਹਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਬਿੰਦਰ ਕੌਰ, ਸੀਨੀਅਰ ਮੈਡੀਕਲ ਅਫ਼ਸਰ ਡਾ. ਤਪਿੰਦਰਜੋਤ ਕੌਂਸਲ ਅਤੇ ਜ਼ਿਲ੍ਹਾ ਟੀ.ਬੀ ਅਫ਼ਸਰ ਡਾ. ਮੋਨਿਕਾ ਬਾਂਸਲ ਅਤੇ ਸਿਹਤ ਵਿਭਾਗ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।