ਧਨੌਲਾ ਜ਼ਮੀਨ ਮਾਮਲਾ: ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਗਠਿਤ

ਧਨੌਲਾ ਜ਼ਮੀਨ ਮਾਮਲਾ: ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਗਠਿਤ
ਬਰਨਾਲਾ, 15 ਮਾਰਚ
ਧਨੌਲਾ ਵਿੱਚ ਟਰੀਟਮੈਂਟ ਪਲਾਂਟ ਲਈ ਖ਼ਰੀਦੀ ਜ਼ਮੀਨ ਸਬੰਧੀ ਮਾਮਲੇ ਦਾ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਪੜਤਾਲ ਲਈ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਤਿੰਨ ਮੈਂਬਰੀ ਕਮੇਟੀ ਕਾਇਮ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਧਨੌਲਾ ਵਿੱਚ ਟਰੀਟਮੈਂਟ ਪਲਾਂਟ ਲਈ ਖ਼ਰੀਦੀ ਜ਼ਮੀਨ ਸਬੰਧੀ ਕਥਿਤ ਕਮਿਸ਼ਨ ਮੰਗਣ ਦਾ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਇਸ ਮਾਮਲੇ ਦੀ ਪੜਤਾਲ ਲਈ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਤਿੰਨ ਮੈਂਬਰੀ ਕਮੇਟੀ ਕਾਇਮ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੜਤਾਲ ਵਿੱਚ ਜੋ ਵੀ ਕਸੂਰਵਾਰ ਪਾਇਆ ਗਿਆ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਿਸ਼ਵਤ ਦੇ ਮਾਮਲੇ ਵਿਚ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਜਿਸ 'ਤੇ ਅਮਲ ਕਰਦੇ ਹੋਏ ਅਜਿਹੇ ਕਿਸੇ ਵੀ ਮਾਮਲੇ ਵਿੱਚ ਕਸੂਰਵਾਰ ਨੂੰ ਢਿੱਲ ਨਹੀਂ ਦਿੱਤੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਸਖ਼ਤ ਕਰਵਾਈ ਕੀਤੀ ਜਾਵੇਗੀ।