ਪਿੰਡ ਕੁਤਬਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਪਿੰਡ ਕੁਤਬਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ
ਮਹਿਲ ਕਲਾਂ, 12 ਮਾਰਚ
ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਸੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਹਿਲ ਕਲਾਂ ਵੱਲੋਂ ਡਾ. ਹਰਮਨਦੀਪ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਪਿੰਡ ਕੁਤਬਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਇਸ ਮੌਕੇ ਡਾ.ਅਮਨਦੀਪ ਕੌਰ ਸਹਾਇਕ ਪ੍ਰੋਫੈਸਰ, ਫਾਰਮ ਸਲਾਹਕਾਰ ਕੇਂਦਰ, ਬਰਨਾਲਾ ਨੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਸਬੰਧੀ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਸ੍ਰੀ ਸਨਵਿੰਦਰਪਾਲ ਸਿੰਘ ਬੀ.ਟੀ.ਐੱਮ. ਨੇ ਕਿਸਾਨਾਂ ਨੂੰ ਸਮਰ ਮੂੰਗ ਤੇ ਮਾਂਹਾਂ ਦੀ ਵੱਧ ਤੋਂ ਵੱਧ ਕਾਸ਼ਤ ਕਰਨ ਲਈ ਕਿਹਾ ਅਤੇ ਆਤਮਾ ਪ੍ਰੋਜੈਕਟ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇੇ ਜਾਣੂੰ ਕਰਵਾਇਆ।
ਇਸ ਦੌਰਾਨ ਹਰਪਾਲ ਸਿੰਘ, ਖੇਤੀ ਉਪ ਨਿਰੀਖਕ, ਮਹਿਲ ਕਲਾਂ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਸੈਂਪਲ ਲੈਣ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ। ਇਸ ਦੌਰਾਨ ਖੇਤੀਬਾੜੀ ਮਾਹਿਰਾਂ ਦੀ ਟੀਮ ਸ੍ਰੀ ਕੁਲਵੀਰ ਸਿੰਘ ਏ.ਟੀ.ਐੱਮ., ਸ੍ਰੀ ਕੁਲਦੀਪ ਸਿੰਘ ਬੇਲਦਾਰ ਤੋਂ ਇਲਾਵਾ ਕਿਸਾਨ ਅਰਜਿੰਦਰ ਸਿੰਘ, ਪਰਮਿੰਦਰ ਸਿੰਘ, ਲੱਖਾ ਸਿੰਘ ਤੇ ਜਿੰਦਰ ਸਿੰਘ ਹਰਪ੍ਰੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ।