ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਦੀ ਟੀਮ ਵੱਲੋਂ ਪਲਾਸਟਿਕ ਲਿਫਾਫਿਆਂ ਦੀ ਚੈਕਿੰਗ, 5 ਚਲਾਨ


ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਦੀ ਟੀਮ ਵੱਲੋਂ ਪਲਾਸਟਿਕ ਲਿਫਾਫਿਆਂ ਦੀ ਚੈਕਿੰਗ, 5 ਚਲਾਨ
ਬਰਨਾਲਾ, 20 ਫਰਵਰੀ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਡਿਪਟੀ ਕਮਿਸਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਹਿਰ ਬਰਨਾਲਾ ’ਚ ਪਲਾਸਟਿਕ ਦੇ ਕੈਰੀ ਬੈਗ ਦੀ ਰੋਕਥਾਮ ਲਈ ਚੈਕਿੰਗ ਕੀਤੀ ਗਈ।
ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਬਰਨਾਲਾ ਦੀ ਨਿਗਰਾਨੀ ਹੇਠ ਹੋਈ ਇਸ ਚੈਕਿੰਗ ਤਹਿਤ ਰੇਲਵੇ ਸਟੇਸ਼ਨ ਨੇੜੇ ਅਤੇ ਬਾਜ਼ਾਰ ਵਿੱਚ ਵੱਖ ਵੱਖ ਦੁਕਾਨਾਂ ਅਤੇ ਰੇਹੜੀਆਂ 'ਤੇ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ 5 ਦੁਕਾਨਾਂ ਦੇ ਚਲਾਨ ਕੀਤੇ ਗਏ।
ਇਸ ਮੌਕੇ ਜੂਨੀਅਰ ਇੰਜਨੀਅਰ ਪ੍ਰਦੂਸ਼ਣ ਕੰਟਰੋਲ ਬੋਰਡ ਗੁਰਸੇਵਕ ਸਿੰਘ ਅਤੇ ਸੈਨੇਟਰੀ ਇੰਸਪੈਕਟਰ ਅੰਕੁਸ਼ ਸਿੰਗਲਾ ਹਾਜ਼ਰ ਸਨ ਜਿਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪਲਾਸਟਿਕ ਦੇ ਲਿਫ਼ਾਫ਼ੇ ਨਾ ਵਰਤੇ ਜਾਣ।