15ਵੇਂ ਰਾਸ਼ਟਰੀ ਵੋਟਰ ਦਿਵਸ ਸਬੰਧੀ ਲਿਆ ਪ੍ਰਣ

ਬਰਨਾਲਾ, 24 ਜਨਵਰੀ
ਲ ਸੀਨੀਅਰ ਮੈਡੀਕਲ ਅਫਸਰ ਬਰਨਾਲਾ ਦੀ ਮੌਜੂਦਗੀ ਵਿੱਚ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਦਾ ਵੋਟਰ ਪ੍ਰਣ ਲਿਆ ਗਿਆ।
ਇਸ ਮੌਕੇ ਸਟਾਫ਼ ਵਲੋਂ ਭਾਰਤ ਦੀ ਏਕਤਾ ਅਤੇ ਅਖੰਡਤਾ ਲਈ ਵੋਟ ਦੇ ਅਧਿਕਾਰ ਦਾ ਬਿਨਾਂ ਕਿਸੇ ਧਰਮ, ਜਾਤ, ਭਾਈਚਾਰਾ ਤੇ ਭਾਸ਼ਾ ਜਾਂ ਕਿਸੇ ਹੋਰ ਲਾਲਚ ਤੋਂ ਇਸਤੇਮਾਲ ਕਰਨ ਦਾ ਪ੍ਰਣ ਲਿਆ।
ਇਸ ਸਮੇਂ ਡਾ. ਪ੍ਰਵੇਸ਼ਾ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਗੁਰਮਿੰਦਰ ਕੌਰ ਔਜਲਾ ਜ਼ਿਲ੍ਹਾ ਡਿਪਟੀ ਮੈਡੀਕਲ ਕਮਿਸਨਰ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ, ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਅਤੇ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।