ਬਰਨਾਲਾ ਵਿੱਚ 'ਸਵੱਛਤਾ ਹੀ ਸੇਵਾ' ਪੰਦਰਵਾੜੇ ਦੀ ਸ਼ੁਰੂਆਤ
* 2 ਅਕਤੂਬਰ ਤੱਕ ਚਲਾਈ ਜਾਵੇਗੀ ਵਿਸ਼ੇਸ਼ ਸਫ਼ਾਈ ਮੁਹਿੰਮ
* ਆਲੇ-ਦੁਆਲੇ ਨੂੰ ਸਾਫ ਰੱਖਣ ਲਈ ਸਾਂਝੇ ਹੰਭਲੇ ਦੀ ਲੋੜ: ਡਿਪਟੀ ਕਮਿਸ਼ਨਰ
* ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਨੂੰ ਸਵੱਛਤਾ ਦਾ ਝੰਡਾਬਰਦਾਰ ਬਣਨ ਦਾ ਸੱਦਾ
ਹੰਡਿਆਇਆ/ਬਰਨਾਲਾ, 17 ਸਤੰਬਰ
ਬਰਨਾਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ 'ਸਵੱਛਤਾ ਹੀ ਸੇਵਾ' ਮੁਹਿੰਮ ਦੇ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਜ਼ਿਲ੍ਹੇ ਵਿੱਚ ਸਫ਼ਾਈ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਅੱਜ ਵਾਈ.ਐਸ.ਕਾਲਜ ਹੰਡਿਆਇਆ ਵਿਖੇ ਇਸ ਸਵੱਛਤਾ ਪੰਦਰਵਾੜੇ ਸਬੰਧੀ ਸਮਾਗਮ ਕਰਾਇਆ ਗਿਆ।
ਸਮਾਰੋਹ ਦੀ ਸ਼ੁਰੂਆਤ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਆਲੇ ਦੁਆਲੇ ਦੀ ਸਫ਼ਾਈ ਅਤੇ ਸਾਡੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਰੱਖਣ ਲਈ ਭਾਈਚਾਰਕ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਨ੍ਹਾਂ ਘਰਾਂ ਦੇ ਸੁੱਕੇ ਅਤੇ ਗਿੱਲੇ ਕੂੜੇ ਨੂੰ ਅਲੱਗ-ਅਲੱਗ ਰੱਖਣ 'ਤੇ ਜ਼ੋਰ ਦਿੱਤਾ।
ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਘਰਾਂ ਵਿੱਚ ਰਹਿੰਦ-ਖੂੰਹਦ ਨੂੰ ਅਲੱਗ-ਅਲੱਗ ਰੱਖਣ ਦੇ ਨਾਲ-ਨਾਲ ਆਪਣੇ ਆਸ-ਪਾਸ ਦੇ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੋੜ ਕੇ ਮੁਹਿੰਮ ਦਾ ਝੰਡਾਬਰਦਾਰ ਬਣਨ ਦਾ ਸੱਦਾ ਦਿੱਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਕੇ, ਘਰੋਂ ਕੱਪੜੇ ਦੇ ਥੈਲੇ ਲਿਜਾ ਕੇ ਅਤੇ ਆਲੇ-ਦੁਆਲੇ ਕੂੜਾ ਨਾ ਸੁੱਟ ਕੇ ਦੇ ਸਿਹਤਮੰਦ ਅਭਿਆਸਾਂ ਨੂੰ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਗਲੇ 15 ਦਿਨਾਂ ਦੌਰਾਨ ਜ਼ਿਲ੍ਹੇ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਸਫਾਈ ਮੁਹਿੰਮ ਵੀ ਜਾਰੀ ਰਹੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਿੱਚ ਭਾਗ ਲੈਣ।
ਡਿਪਟੀ ਕਮਿਸ਼ਨਰ ਨੇ ਹਾਜ਼ਰੀਨ ਨੂੰ ਵਾਤਾਵਰਨ ਨੂੰ ਸ਼ੁੱਧ ਰੱਖਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਲਈ ਸਹੁੰ ਚੁਕਾਈ।
ਇਸ ਤੋਂ ਪਹਿਲਾਂ ਵਾਈਐਸ ਕਾਲਜ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਕੀਤੀ। ਵਿਦਿਆਰਥੀਆਂ ਨੇ ਇਸ ' ਚ ਦਿਖਾਇਆ ਕਿ ਕਿਵੇਂ ਲੋਕ ਕੁਦਰਤ ਨਾਲ ਖਿਲਵਾੜ ਕਰ ਰਹੇ ਹਨ। ਵਿਦਿਆਰਥੀਆਂ ਨੇ ਸਵੱਛਤਾ ਅਤੇ ਵਾਤਾਵਰਣ ਸੰਭਾਲ ਵਿੱਚ ਹਰ ਵਿਅਕਤੀ ਕਿਵੇਂ ਯੋਗਦਾਨ ਪਾ ਸਕਦਾ ਹੈ, ਇਸ ਬਾਰੇ ਇੱਕ ਸਮੂਹ ਚਰਚਾ ਵੀ ਪੇਸ਼ ਕੀਤੀ। ਇਸ ਮੌਕੇ ਨੈਸ਼ਨਲ ਐਵਾਰਡੀ ਅਧਿਆਪਕ ਪੰਕਜ ਕੁਮਾਰ ਅਤੇ ਸਟੇਟ ਐਵਾਰਡੀ ਅਵਿਨਾਸ਼ ਕੁਮਾਰ ਨੇ ਸਵੱਛਤਾ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਏਡੀਸੀ (ਜ) ਲਤੀਫ਼ ਅਹਿਮਦ, ਏਡੀਸੀ (ਵਿਕਾਸ) ਸਤਵੰਤ ਸਿੰਘ, ਈਓ ਨਗਰ ਕੌਂਸਲ ਬਰਨਾਲਾ ਵਿਸ਼ਾਲਦੀਪ ਬਾਂਸਲ, ਐਸਪੀ (ਟਰੈਫਿਕ) ਕੁਲਵੰਤ ਸਿੰਘ, ਡਿਪਟੀ ਡੀਈਓ ਡਾ. ਬਰਜਿੰਦਰ ਪਾਲ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਅਫ਼ਸਰ ਨਵਜੋਤ ਕੌਰ ਸੰਧੂ, ਚੇਅਰਮੈਨ ਵਾਈ.ਐਸ. ਸਮੂਹ ਵਰੁਣ ਭਾਰਤੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਇਸ ਮਗਰੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਦੇ ਮੀਟਿੰਗ ਹਾਲ ਵਿੱਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ ਅਤੇ ਸਫ਼ਾਈ ਮੁਹਿੰਮ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿਚ ਵੀ ਸਫ਼ਾਈ ਪੰਦਰਵਾੜਾ ਮਨਾਇਆ ਜਾ ਰਿਹਾ ਹੈ।

-----ਬਾਕਸ ਲਈ ----
ਏਡੀਸੀ (ਵਿਕਾਸ) ਵਲੋਂ ਸ਼ਹਿਰ ਵਿੱਚ ਸਫਾਈ ਮੁਹਿੰਮ ਦਾ ਆਗਾਜ਼

ਏਡੀਸੀ (ਵਿਕਾਸ) ਸਤਵੰਤ ਸਿੰਘ ਨੇ ਨਗਰ ਕੌਂਸਲ ਬਰਨਾਲਾ ਦੇ ਸਫ਼ਾਈ ਸੇਵਕਾਂ ਨਾਲ ਸ਼ਹਿਰ ਵਿੱਚ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਜ਼ਿਲ੍ਹੇ ਵਿੱਚ ਅਗਲੇ 15 ਦਿਨਾਂ ਵਿੱਚ ਸ਼ੁਰੂ ਹੋਣ ਵਾਲੀ ਸਫ਼ਾਈ ਅਭਿਆਨ ਦੀ ਸ਼ੁਰੂਆਤ ਮੌਕੇ ਸ. ਸਤਵੰਤ ਸਿੰਘ ਨੇ ਕਿਹਾ ਕਿ ਸਫ਼ਾਈ ਨੂੰ ਸਿਰਫ਼ ਇੱਕ ਦਿਨ ਤੱਕ ਹੀ ਸੀਮਤ ਨਹੀਂ ਰੱਖਣਾ ਚਾਹੀਦਾ ਸਗੋਂ ਇਸ ਦੀ ਆਦਤ ਪਾਉਣੀ ਚਾਹੀਦੀ ਹੈ।