ਬਰਨਾਲਾ ਹਲਕੇ ਦੇ ਸਾਰੇ ਪਿੰਡਾਂ ਦੇ ਛੱਪੜਾਂ ਨੂੰ ਥਾਪਰ ਮਾਡਲ ਤਹਿਤ ਨਵਿਆਇਆ ਜਾਵੇਗਾ: ਮੀਤ ਹੇਅਰ
![](/media/images/IMG-20230607-WA0048.max-1920x705.jpg)
![](/media/images/IMG-20230607-WA0049.max-1920x705.jpg)
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਰਨਾਲਾ
ਬਰਨਾਲਾ ਹਲਕੇ ਦੇ ਸਾਰੇ ਪਿੰਡਾਂ ਦੇ ਛੱਪੜਾਂ ਨੂੰ ਥਾਪਰ ਮਾਡਲ ਤਹਿਤ ਨਵਿਆਇਆ ਜਾਵੇਗਾ: ਮੀਤ ਹੇਅਰ
* ਪਿੰਡ ਠੁੱਲੇਵਾਲ ਵਿੱਚ 34 ਲੱਖ ਦੀ ਲਾਗਤ ਨਾਲ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ
ਬਰਨਾਲਾ, 7 ਜੂਨ
ਬਰਨਾਲਾ ਹਲਕੇ ਦੇ ਸਾਰੇ ਪਿੰਡਾਂ ਵਿੱਚ ਛੱਪੜ ਦੇ ਗੰਦੇ ਪਾਣੀ ਦਾ ਮਸਲਾ ਹੱਲ ਕਰਨ ਲਈ ਇਨ੍ਹਾਂ ਨੂੰ ਥਾਪਰ ਮਾਡਲ ਤਹਿਤ ਨਵਿਆਇਆ ਜਾਵੇਗਾ।
ਇਹ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਠੁੱਲੇਵਾਲ ਵਿੱਚ ਕਰੀਬ 34 ਲੱਖ ਦੀ ਲਾਗਤ ਨਾਲ ਪਿੰਡ ਦੇ ਛੱਪੜ ਦੇ ਥਾਪਰ ਮਾਡਲ ਵਜੋਂ ਨਵੀਨੀਕਰਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਫਰਵਾਹੀ ਵਿੱਚ ਛੱਪੜ ਦੇ ਥਾਪਰ ਮਾਡਲ ਵਜੋਂ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਪਿੰਡ ਝਲੂਰ ਵਿੱਚ ਇਹ ਪ੍ਰੋਜੈਕਟ ਤਿਆਰ ਹੋਣ ਨਾਲ ਪਿੰਡ ਵਾਸੀਆਂ ਦਾ ਬੇਹੱਦ ਪੁਰਾਣਾ ਮਸਲਾ ਹੱਲ ਹੋਇਆ ਹੈ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬਰਨਾਲਾ ਹਲਕੇ ਦੇ ਸਾਰੇ ਪਿੰਡਾਂ ਵਿੱਚ ਇੱਕ ਇੱਕ ਕਰਕੇ ਥਾਪਰ ਮਾਡਲ ਲਿਆਂਦਾ ਜਾਵੇਗਾ ਤਾਂ ਜੋ ਗੰਦਾ ਪਾਣੀ ਸੋਧਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਬਰਨਾਲਾ ਹਲਕੇ ਵਿੱਚ ਪਹਿਲੇ ਸਾਲ ਹੀ 80 ਕਰੋੜ ਦੇ ਨਹਿਰੀ ਮਹਿਕਮੇ ਦੇ ਕੰਮ ਕਰਵਾਏ ਜਾ ਰਹੇ ਹਨ, ਜਿਸ ਵਿੱਚ ਖਾਲੇ ਪੱਕੇ ਕਰਨ, ਪਾਈਪਲਾਈਨ ਪਾਉਣ, ਮੋਘਿਆਂ ਆਦਿ ਦੇ ਕੰਮ ਸ਼ਾਮਲ ਹਨ।
ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਸਹਾਇਕ ਕਮਿਸ਼ਨਰ ਸੁਖਪਾਲ ਸਿੰਘ, ਓਐਸਡੀ ਹਸਨਪ੍ਰੀਤ ਭਾਰਦਵਾਜ ਤੇ ਹੋਰ ਅਧਿਕਾਰੀ ਤੇ ਪਤਵੰਤੇ ਹਜ਼ਾਰ ਸਨ।