ਗੰਨੇ ਦੀ ਫ਼ਸਲ ਦੇ ਵਿਕਾਸ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ।
ਗੰਨੇ ਦੀ ਫ਼ਸਲ ਦੇ ਵਿਕਾਸ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਫਰੀਦਕੋਟ 24 ਮਾਰਚ 2025() ਮੁੱਖ ਖੇਤੀਬਾੜੀ ਅਫ਼ਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਗੰਨਾ ਵਿਕਾਸ ਅਫ਼ਸਰ ਡਾ. ਰਣਵੀਰ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਫਰੀਦਕੋਟ ਡਾ. ਗੁਰਪ੍ਰੀਤ ਸਿੰਘ ਦੇ ਸਹਿਯੋਗ ਸਦਕਾ ਪਿੰਡ ਕਿਲ੍ਹਾ ਨੌਂ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਇਸ ਮੌਕੇ ਡਾ. ਨਵਿੰਦਰ ਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਨੂੰ ਖੇਤੀ ਵਿਭਿੰਨਤਾ ਅਧੀਨ ਬਿਜਾਈ ਕਰਨ ਲਈ ਤਕਨੀਕੀ ਜਾਣਕਾਰੀ ਦਿੱਤੀ। ਗੰਨੇ ਤੋਂ ਗੁੜ ਸ਼ੱਕਰ ਅਤੇ ਹੋਰ ਉਤਪਾਦ ਤਿਆਰ ਕਰਨ ਬਾਰੇ ਵੀ ਦੱਸਿਆ ਗਿਆ। ਡਾ. ਪਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਕਿਸਾਨਾਂ ਨੂੰ ਗੰਨੇ ਦੀ ਫ਼ਸਲ ਨੂੰ ਲੱਗਣ ਵਾਲੇ ਕੀੜੇ ਮਕੌੜੇ ਅਤੇ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਗਈ।
ਖੇਤੀਬਾੜੀ ਵਿਕਾਸ ਅਫ਼ਸਰ ਡਾ. ਰਾਜਵੀਰ ਸਿੰਘ ਵੱਲੋਂ ਝੋਨੇ ਦੀਆਂ ਵੱਖ ਵੱਖ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਫਰੀਦਕੋਟ ਵੱਲੋਂ ਕਿਸਾਨਾਂ ਨੂੰ ਕਣਕ ਵੱਢਣ ਤੋਂ ਬਾਅਦ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕੀਤਾ ਗਿਆ।ਅੰਤ ਵਿੱਚ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫਰੀਦਕੋਟ ਵੱਲੋਂ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਮਿੱਟੀ ਅਤੇ ਪਾਣੀ ਪਰਖ਼ ਕਰਾਉਣ ਲਈ ਕਿਹਾ ਗਿਆ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਸ਼ਾਂ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਲਈ ਕਿਹਾ ਗਿਆ।