ਪੰਜਾਬ ਸਿੱਖਿਆ ਕ੍ਰਾਂਤੀ ਵਿਦਿਆਰਥੀਆਂ ਦੇ ਸਿੱਖਿਆ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਹੋਵੇਗੀ ਮਦਦਗਾਰ ਸਾਬਿਤ-ਵਿਧਾਇਕ ਸੇਖੋਂ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ।
ਪੰਜਾਬ ਸਿੱਖਿਆ ਕ੍ਰਾਂਤੀ ਵਿਦਿਆਰਥੀਆਂ ਦੇ ਸਿੱਖਿਆ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਹੋਵੇਗੀ ਮਦਦਗਾਰ ਸਾਬਿਤ-ਵਿਧਾਇਕ ਸੇਖੋਂ
ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ 66 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਕਰਵਾਏ ਕੰਮਾਂ ਦੇ ਕੀਤੇ ਉਦਘਾਟਨ
ਫਰੀਦਕੋਟ 17 ਅਪ੍ਰੈਲ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਵਿਦਿਆਰਥੀਆਂ ਦੇ ਸਿੱਖਿਆ ਮਿਆਰ ਨੂੰ ਹੋਰ ਵਧੀਆਂ, ਉੱਚਾ ਅਤੇ ਸ਼ਾਨਦਾਰ ਬਣਾਉਣ ਵਿੱਚ ਵੱਡੀ ਪੱਧਰ ਤੇ ਸਹਾਈ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਰੀਦੋਕਟ ਸ. ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਪਿੱਪਲੀ ਅਤੇ ਅਰਾਈਆਂਵਾਲਾ ਕਲਾਂ ਵਿਖੇ ਸਕੂਲਾਂ ਵਿੱਚ ਬੁਨਿਆਂਦੀ ਢਾਂਚੇ ਦੇ ਵੱਖ ਵੱਖ ਕੰਮਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਸੇਖੋ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਿਨ ਰਾਤ ਇੱਕ ਕਰਕੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਸੇ ਤਹਿਤ ਹੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਰ ਕਰਕੇ ਸਰਕਾਰੀ ਸਕੂਲਾਂ ਦੀ ਕਾਇਆ ਪ੍ਰਾਈਵੇਟ ਸਕੂਲਾਂ ਤੋਂ ਵੀ ਬਿਹਤਰ ਕੀਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ।
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਨਵੀਂ ਪਿੱਪਲੀ ਵਿਖੇ 7.51 ਲੱਖ ਦੀ ਲਾਗਤ ਨਾਲ ਨਵੇਂ ਕਲਾਸ ਰੂਮ, 2.45 ਲੱਖ ਦੀ ਲਾਗਤ ਨਾਲ ਚਾਰਦਿਵਾਰੀ ਅਤੇ 1 ਲੱਖ 10 ਹਜ਼ਾਰ ਦੀ ਲਾਗਤ ਨਾਲ ਬਾਥਰੂਮ ਅਤੇ ਹੋਰ ਰਿਪੇਅਰ ਦਾ ਕੰਮ ਕਰਵਾਇਆ ਗਿਆ ਹੈ।ਜਿਨ੍ਹਾਂ ਦਾ ਉਦਘਾਟਨ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਨਵੀਂ ਪਿੱਪਲੀ ਵਿਖੇ ਚਾਰਦਵਾਰੀ 2.22 ਲੱਖ, ਕਲਾਸਰੂਮ 7.51 ਲੱਖ ਅਤੇ 3.48 ਲੱਖ ਨਾਲ ਕਮਰਿਆਂ ਦੀ ਮੁਰੰਮਤ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਅਰਾਈਆਂ ਵਾਲਾ ਕਲਾਂ ਵਿਖੇ ਵੀ 3.52 ਲੱਖ ਦੀ ਲਾਗਤ ਨਾਲ ਚਾਰਦੀਵਾਰੀ, 1.10 ਲੱਖ ਦੀ ਲਾਗਤ ਨਾਲ ਰਿਪੇਅਰ, 6.26 ਲੱਖ ਦੀ ਲਾਗਤ ਨਾਲ ਨਵੇਂ ਕਲਾਸਰੂਮ ਅਤੇ 2.52 ਲੱਖ ਦੀ ਲਾਗਤ ਨਾਲ ਇਨਰੈਕਟਿਵ ਪੈਨਲ ਲਗਾਇਆ ਗਿਆ ਹੈ। ਜਿਨ੍ਹਾਂ ਨੂੰ ਅੱਜ ਲੋਕ ਅਰਪਣ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਅਰਾਈਆ ਵਾਲਾ ਕਲਾਂ ਵਿਖੇ 2.85 ਲੱਖ ਨਾਲ ਰਿਪੇਅਰ, 15 ਲੱਖ ਨਾਲ ਨਵੇਂ ਕਲਾਸਰੂਮ, 1.50 ਲੱਖ ਨਾਲ ਚਾਰਦੀਵਾਰੀ ਦੀ ਰਿਪੇਅਰ ਅਤੇ 7.50 ਲੱਖ ਨਾਲ ਨਵੀਂ ਚਾਰਦੀਵਾਰੀ ਤੋਂ ਇਲਾਵਾ ਨਾਲ 1.50 ਲੱਖ ਰੁਪਏ ਦੀ ਲਾਗਤ ਨਾਲ ਬੈਡਮਿੰਟਨ ਗਰਾਊਂਡ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸਕੂਲ ਨੂੰ 2 ਲੱਖ ਰੁਪਏ ਸਮਾਰਟ ਸਕੂਲ ਗਰਾਂਟ ਵੀ ਦਿੱਤੀ ਗਈ ਹੈ।
ਇਸ ਮੌਕੇ ਚੇਅਰਮੈਨ ਇੰਮਪਰੂਵਮੈਂਟ ਟਰੱਸਟ ਸ. ਗਗਨਦੀਪ ਧਾਲੀਵਾਲ, ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ ਬਾਬਾ, ਸ. ਅਮਰਜੀਤ ਸਿੰਘ ਪਰਮਾਰ ਹਲਕਾ ਕੁਆਰਡੀਨੇਟਰ ਸਿੱਖਿਆ ਕ੍ਰਾਂਤੀ, ਸ਼੍ਰੀਮਤੀ ਨੀਲਮ ਰਾਣੀ ਜ਼ਿਲਾ ਸਿੱਖਿਆ ਅਫਸਰ ਸਕੈਂਡਰੀ, ਸ੍ਰੀ ਪ੍ਰਦੀਪ ਦਿਓੜਾ ਉਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ, ਸ੍ਰੀ ਪਵਨ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ, ਹੈਡਮਿਸਟ੍ਰੈਸ ਰਵਿੰਦਰ ਕੌਰ, ਰਾਜਿੰਦਰ ਦਾਸ ਰਿੰਕੂ, ਸਕੂਲ ਦੇ ਅਧਿਆਪਕ ਨਵਦੀਪ ਸਿੰਘ ਰਿੱਕੀ ਸਮੇਤ ਪਿੰਡਾਂ ਦੇ ਵਸਨੀਕ ਹਾਜ਼ਰ ਸਨ।