ਸਿੱਖਿਆ ਕ੍ਰਾਂਤੀ ਤਹਿਤ ਬਦਲੀ ਜਾ ਰਹੀ ਸਕੂਲਾਂ ਦੀ ਨੁਹਾਰ- ਵਿਧਾਇਕ ਅਮੋਲਕ ਸਿੰਘ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ।
ਵਿਧਾਇਕ ਅਮੋਲਕ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਰਗਾੜੀ, ਬੁਰਜ ਜਵਾਹਰ ਸਿੰਘ ਤੇ ਬੁਰਜ ਹਰੀਕਾ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ
ਸਿੱਖਿਆ ਕ੍ਰਾਂਤੀ ਤਹਿਤ ਬਦਲੀ ਜਾ ਰਹੀ ਸਕੂਲਾਂ ਦੀ ਨੁਹਾਰ- ਵਿਧਾਇਕ ਅਮੋਲਕ ਸਿੰਘ
ਜੈਤੋ 16 ਅਪ੍ਰੈਲ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਤਹਿਤ ਲਗਾਤਾਰ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦੇ ਕੇ ਸਕੂਲਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਅੱਜ ਜੈਤੋ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ ਉਪਰੰਤ ਉਦਘਾਟਨ ਕਰਨ ਮੌਕੇ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਅਮੋਲਕ ਨੇ ਕਿਹਾ ਕਿ ਅੱਜ ਪੰਜਾਬ ਦਾ ਕੋਈ ਵੀ ਅਜਿਹਾ ਸਰਕਾਰੀ ਸਕੂਲ ਨਹੀਂ ਹੈ, ਜਿੱਥੇ ਬੱਚਿਆਂ ਦੇ ਬੈਠਣ ਲਈ ਬੈਂਚ, ਸਕੂਲੀ ਵੈਨਾਂ, ਆਧੁਨਿਕ ਬਲੈਕ ਬੋਰਡ, ਕੰਪਿਊਟਰ ਲੈਬ, ਆਧੁਨਿਕ ਸਾਇੰਸ ਲੈਬ, ਪਾਰਕ, ਚਾਰਦੀਵਾਰੀ, ਪੀਣ ਵਾਲਾ ਸਾਫ ਪਾਣੀ, ਖੇਡ ਮੈਦਾਨ ਆਦਿ ਨਹੀਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਨੂੰ ਹਰ ਪੱਖੋਂ ਬਿਹਤਰ ਬਣਾ ਕੇ ਨੰਬਰ ਇੱਕ ਸੂਬਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸੇ ਮੰਤਵ ਨੂੰ ਮੁੱਖ ਰੱਖਦੇ ਹੋਏ ਸਭ ਤੋਂ ਪਹਿਲਾਂ ਸੂਬੇ ਦੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨ ਵੱਲ ਬੜਾ ਵੱਡਾ ਕਦਮ ਚੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਨਾਲ ਨਾਲ ਸਿਹਤ ਅਤੇ ਹੋਰ ਵਿਕਾਸ ਕਾਰਜ ਵੀ ਵੱਡੀ ਪੱਧਰ ਤੇ ਕਰਵਾਏ ਜਾ ਰਹੇ ਹਨ।
ਵਿਧਾਇਕ ਸ. ਅਮੋਲਕ ਨੇ ਅੱਗੇ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ ਵਿਖੇ 3.10 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਲੋਕ ਅਰਪਣ ਕੀਤੇ ਗਏ ਹਨ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ-1 ਵਿਖੇ 3.84 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਰਗਾੜੀ-2 ਵਿਖੇ 7.50 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ 14.90 ਲੱਖ, ਸਰਕਾਰੀ ਮਿਡਲ ਸਕੂਲ ਬੁਰਜ ਜਵਾਹਰ ਸਿੰਘ ਵਾਲਾ ਵਿਖੇ 11.25 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਹਰੀਕਾ ਵਿਖੇ 4.80 ਲੱਖ ਅਤੇ ਸਰਕਾਰੀ ਮਿਡਲ ਸਕੂਲ ਬੁਰਜ ਹਰੀਕਾਂ ਵਿਖੇ 10.80 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।
ਇਸ ਮੌਕੇ ਲਛਮਣ ਸਿੰਘ ਭਗਤੂਆਣਾ ਚੇਅਰਮੈਨ ਮਾਰਕਿਟ ਕਮੇਟੀ, ਐਡਵੋਕੇਟ ਹਰਸਿਮਰਨ ਮਲਹੋਤਰਾ, ਜਿਲ੍ਹਾ ਸਿੱਖਿਆ ਅਫਸਰ ਮੈਡਮ ਨੀਲਮ ਰਾਣੀ, ਉੱਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਪ੍ਰਦੀਪ ਦਿਉੜਾ, ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਪਵਨ ਕੁਮਾਰ, ਗੋਬਿੰਦ ਬਰਾੜ, ਜਸਮੇਲ ਬਰਾੜ, ਕੇਵਲ ਸ਼ਰਮਾ, ਮਨਪ੍ਰੀਤ ਸ਼ਰਮਾ, ਰਣਧੀਰ ਸਿੰਘ, ਪਿਰਤਪਾਲ ਸਿੰਘ ਬਰਾੜ, ਰੇਸ਼ਮ ਢਿੱਲੋਂ, ਲੱਖਾ ਸਿੰਘ, ਡਾ. ਗੁਰਮੇਲ ਸਿੰਘ, ਡਾ. ਗੁਰਪ੍ਰੀਤ ਸਿੰਘ, ਜਰਮਨ ਬਰਾੜ, ਗੁਰਵਿੰਦਰ ਬਰਾੜ, ਨਿਰਭੈਅ ਸਿੰਘ, ਪ੍ਰਿੰਸੀਪਲ ਪੰਨਾ ਲਾਲ, ਬੀ.ਪੀ.ਈ.ਓ ਸ੍ਰੀ ਸੁਸ਼ੀਲ ਕੁਮਾਰ, ਸਤਿਗੁਰ ਸਿੰਘ, ਅਜੀਤਪ੍ਰੀਤ ਕੌਰ, ਪ੍ਰਿ ਪ੍ਰਭਜੋਤ ਸਿੰਘ, ਪ੍ਰਦੀਪ ਕੁਮਾਰ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਸ਼ਰਨਜੀਤ ਸਿੰਘ, ਮਨਿੰਦਰ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।