ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਫਰੀਦਕੋਟ ਨੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਰੀਦਕੋਟ
ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਫਰੀਦਕੋਟ ਨੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
ਫ਼ਰੀਦਕੋਟ 14 ਜਨਵਰੀ,2025
ਪੰਜਾਬ ਸਰਕਾਰ ਵਲੋਂ 31 ਜਨਵਰੀ 2025 ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਜ਼ਿਲ੍ਹਾ ਫਰੀਦਕੋਟ ਵਿਖੇ ਟਰਾਂਸਪੋਰਟ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ, ਡਾ ਪ੍ਰਗਿਆ ਜੈਨ ਜ਼ਿਲ੍ਹਾ ਪੁਲਿਸ ਮੁਖੀ ਅਤੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਮੇਜਰ ਵਰੁਣ ਕੁਮਾਰ, ਦੀ ਰਹਿਨੁਮਾਈ ਹੇਠ ਅੱਜ ਫਰੀਦਕੋਟ ਦੇ ਪੀਆਰਟੀਸੀ ਡਿਪੂ ਵਿਖੇ ਬੱਸਾਂ ਦੇ ਡਰਾਈਵਰਾਂ,ਕੰਡਕਟਰਾਂ ਅਤੇ ਕਰਮਚਾਰੀਆਂ ਦੀਆਂ ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ ।
ਇਸ ਮੌਕੇ ਸਿਵਲ ਹਸਪਤਾਲ ਫਰੀਦਕੋਟ ਤੋਂ ਡਾਕਟਰ ਪ੍ਰਾਚੀ ਸਿੰਗਲਾ ਨੇ ਤਕਰੀਬਨ 100 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ । ਉਨ੍ਹਾਂ ਕਿਹਾ ਕਿ ਰੋਜਾਨਾ ਵਹੀਕਲ ਚਲਾਉਣ ਵਾਲਿਆਂ ਨੂੰ ਵਿਸ਼ੇਸ਼ ਤੌਰ ਤੇ ਆਪਣੀਆਂ ਅੱਖਾਂ ਦਾ ਚੈਕਅਪ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡਾਕਟਰੀ ਸਲਾਹ ਅਨੁਸਾਰ ਸਮੇਂ-ਸਮੇਂ ਤੇ ਅੱਖਾਂ ਦਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਦੀ ਅੱਖਾਂ ਦੀ ਰੋਸ਼ਨੀ ਘੱਟ ਹੈ ਉਨ੍ਹਾਂ ਨੂੰ ਵਹੀਕਲ ਚਲਾਉਣ ਤੋਂ ਪਰਹੇਜ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਅਣਗਹਿਲੀ ਕਾਰਨ ਕੀਮਤੀ ਜਾਨ ਗਵਾ ਨਾ ਬੈਠੀਏ।
ਸੜਕ ਸੁਰੱਖਿਆ ਮਹੀਨੇ ਦੀ ਇਸ ਮੁਹਿੰਮ ਦਾ ਮੁੱਖ ਉਦੇਸ਼ ਸੜਕ ਦੁਰਘਟਨਾਵਾਂ ਨੂੰ ਘੱਟ ਕਰਨਾ ਅਤੇ ਸਾਰੇ ਵਾਹਨ ਚਾਲਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਵੱਧ ਰਹੀਆਂ ਸੜਕ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਕਮੇਟੀ ਦੇ ਮੈਂਬਰ ਤੇ ਸਮਾਜ ਸੇਵੀ ਪ੍ਰਵੀਨ ਕਾਲਾ, ਉਦੇ ਰੰਦੇਵ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਡਾ ਪ੍ਰਸ਼ੋਤਮ ਗੁਪਤਾ, ਗੁਰਪ੍ਰੀਤ ਸਿੰਘ ਅਤੇ ਲਵਜਿੰਦਰ ਸਿੰਘ ਅਤੇ ਪੀਆਰਟੀਸੀ ਦੇ ਅਮਰੀਕ ਸਿੰਘ ਹੈਡ ਮਕੈਨਿਕ ਆਦਿ ਹਾਜ਼ਰ ਸਨ।