ਸੜਕ ਸੁਰੱਖਿਆ ਸਬੰਧੀ ਅੱਖਾਂ ਦੀ ਜਾਂਚ ਕੈਂਪ ਲਗਾਇਆ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ,ਫ਼ਰੀਦਕੋਟ
ਸੜਕ ਸੁਰੱਖਿਆ ਸਬੰਧੀ ਅੱਖਾਂ ਦੀ ਜਾਂਚ ਕੈਂਪ ਲਗਾਇਆ
ਫਰੀਦਕੋਟ 15 ਜਨਵਰੀ ( ) : ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਨੂੰ ਸੜਕ ਸੁਰੱਖਿਆ ਦੇ ਤੌਰ ਤੇ ਮਨਾਏ ਜਾਣ ਦੇ ਸਬੰਧ ਵਿੱਚ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਈਂਡਨੈਸ ਦੇ ਜਿਲਾ ਨੋਡਲ ਅਫਸਰ ਡਾ. ਪਰਮਿੰਦਰ ਕੌਰ ਦੀ ਰਹਿਨੁਮਾਈ ਹੇਠ ਸਬ ਡਵੀਜਨ ਜੈਤੋ ਦੇ ਗੰਗਸਰ ਟੈਕਸੀ ਸਟੈਂਡ ਵਿਖੇ ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ ।
ਇਸ ਮੌਕੇ ਅਪਥਾਲਮਿਕ ਅਫਸਰ ਹਰਲੀਨ ਕੌਰ ਨੇ 16 ਟੈਕਸੀ ਡਰਾਈਵਰਾਂ ਦੀ ਅੱਖਾਂ ਦੀ ਜਾਂਚ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਡਾਕਟਰੀ ਸਲਾਹ ਅਨੁਸਾਰ ਸਮੇਂ ਸਮੇਂ ਤੇ ਅੱਖਾਂ ਦੀ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ ਜੋ ਕਿ ਸਰਕਾਰੀ ਹਸਪਤਾਲ ਵਿਖੇ ਮੁਫਤ ਕੀਤਾ ਜਾਂਦਾ ਹੈ ।
ਇਸ ਮੌਕੇ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਜਿਨ੍ਹਾਂ ਵੀ ਵਿਅਕਤੀਆਂ ਦੀ ਅੱਖਾਂ ਦੀ ਰੋਸ਼ਨੀ ਘੱਟ ਹੈ, ਉਨ੍ਹਾਂ ਨੂੰ ਇਲਾਜ ਹੋਣ ਤੱਕ ਕੋਈ ਵੀ ਵਹੀਕਲ ਚਲਾਉਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਤਾਂ ਜੋ ਕਿਸੇ ਅਣਗਹਿਲੀ ਕਾਰਣ ਕਿਸੇ ਦੀ ਵੀ ਕੀਮਤੀ ਜਾਨ ਨਾ ਚਲੀ ਜਾਵੇ। ਸਿਵਲ ਸਰਜਨ ਡਾ. ਚੰਦਰ ਸੇਖਰ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਦੇ ਸਬੰਧ ਵਿੱਚ ਜ਼ਿਲ੍ਹੇ ਦੀਆਂ ਵੱਖ ਵੱਖ ਥਾਵਾਂ ਤੇ ਅੱਖਾਂ ਦੀ ਜਾਂਚ ਦੇ ਮੁਫਤ ਕੈਂਪ ਲਗਾਏ ਜਾ ਰਹੇ ਹਨ ਅਤੇ ਕੁਲਵੰਤ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫਸਰ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਕੁਮਾਰ ਅਤੇ ਲਖਵਿੰਦਰ ਸਿੰਘ ਕੈਂਥ ਵੱਲੋਂ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ।