ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਰੀਦਕੋਟ ਵਿਖੇ ਪਲੇਸਮੈਂਟ ਕੈਂਪ ਲਗਾਇਆ
ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਫਰੀਦਕੋਟ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਰੀਦਕੋਟ ਵਿਖੇ ਪਲੇਸਮੈਂਟ ਕੈਂਪ ਲਗਾਇਆ
ਫਰੀਦਕੋਟ 5 ਸਤੰਬਰ ()
ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਰੋਡ, ਨੇੜੇ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫ਼ਰੀਦਕੋਟ ਵਿਖੇ ਮਿਤੀ ਪਲੇਸਮੈਂਟ ਕੈਂਪ ਲਗਾਇਆ ਗਿਆ । ਇਹ ਜਾਣਕਾਰੀ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਫ਼ਰੀਦਕੋਟ ਸ੍ਰੀ ਗੁਰਤੇਜ ਸਿੰਘ ਨੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਫਲਿਪਕਾਰਟ ਕੰਪਨੀ ਵੱਲੋਂ 22 ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ ਅਤੇ 17 ਪ੍ਰਾਰਥੀਆ ਦੀ ਡਿਲੀਵਰੀ ਬੁਆਏ ਲਈ ਚੋਣ ਕੀਤੀ ਗਈ।
ਉਨ੍ਹਾਂ ਜਿਲ੍ਹਾ ਫ਼ਰੀਦਕੋਟ ਦੇ ਬੇਰੁਜਗਾਰ ਪ੍ਰਾਰਥੀ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਰੋਡ, ਨੇੜੇ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫ਼ਰੀਦਕੋਟ ਵਿਖੇ ਆ ਕੇ ਆਪਣਾ ਨਾਮ ਦਰਜ ਕਰਵਾਉਣ ਅਤੇ ਪੰਜਾਬ ਸਰਕਾਰ ਦੇ ਪੋਰਟਲ www.pgrkam.com , ਵਟਸਐਪ ਗਰੁੱਪ, ਸ਼ੋਸਲ ਮੀਡੀਆ ( ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟੇਲੀਗ੍ਰਾਮ ਆਦਿ)ਆਪਣੇ ਆਪ ਰਜਿਸਟਰਡ ਕਰਨ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99883-50193 ਤੇ ਸੰਪਰਕ ਕੀਤਾ ਜਾ ਸਕਦਾ ਹੈ।